06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਠਾੜੂ ਵਲੋਂ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ

ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਯੋਗ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੋਰ 152 ਗਊਸ਼ਾਲਾ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਕੁੱਲ 518 ਗਊਸ਼ਾਲਾ ਨੂੰ ਇਸ ਯੋਜਨਾ ਦੇ ਦਾਇਰੇ ਵਿਚ ਲਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

ਗੱਲਬਾਤ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਹਰਪ੍ਰੀਤ ਸਿੰਘ ਬੇਦੀ ਅਤੇ ਤਿਰਲੋਕੀ ਨਾਥ। ਤਸਵੀਰ : ਹਰਜੀਤ ਸਿੰਘ 07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਯੋਗ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੋਰ 152 ਗਊਸ਼ਾਲਾ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਕੁੱਲ 518 ਗਊਸ਼ਾਲਾ ਨੂੰ ਇਸ ਯੋਜਨਾ ਦੇ ਦਾਇਰੇ ਵਿਚ ਲਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ। ਇਸ ਮੌਕੇ ਫਾਊਂਡਰ ਮੈਂਬਰ ਹਰਪ੍ਰੀਤ ਸਿੰਘ ਬੇਦੀ ਅਤੇ ਤਿਰਲੋਕੀ ਨਾਥ ਹਾਜ਼ਰ ਸਨ। ਮਠਾੜੂ ਨੇ ਕਿਹਾ ਕਿ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਬੇਸਹਾਰਾ ਅਤੇ ਲਾਵਾਰਸ ਪਸ਼ੂਆਂ ਦੀ ਸੰਭਾਲ ‘ਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਗਊਸ਼ਾਲਾ ਦਾ ਵਿੱਤੀ ਬੋਝ ਘਟੇਗਾ ਅਤੇ ਉਹ ਬਿਜਲੀ ਦੇ ਬਿੱਲਾਂ ਦੀ ਥਾਂ ਪਸ਼ੂਆਂ ਦੀ ਦੇਖਭਾਲ, ਚਾਰੇ, ਇਲਾਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ‘ਤੇ ਵਧੇਰੇ ਖਰਚ ਕਰ ਸਕਣਗੀਆਂ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ‘ ਆਪ ’ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ - ਜ਼ਿਲ੍ਹਾ ਪ੍ਰਧਾਨ ਸ਼ਰਮਾ ਅਗਲੀ ਖ਼ਬਰ ਹਰਦੀਪ ਸਿੰਘ ਨਾਗਰਾ, ਮਨਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।