08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹਰਜਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 7 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਹਰਜਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.)

ਅਜੀਤ ਡੈਸਕ 08-08-2026
ਅੰਮ੍ਰਿਤਸਰ, 7 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਹਰਜਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿੱ.) ਤੇ ਰਜੇਸ਼ ਖੰਨਾ ਡਿਪਟੀ ਡੀ. ਈ. ਓ. ਵੀ ਹਾਜ਼ਰ ਸਨ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਦਫਤਰ (ਸੈ. ਸਿੱ.) ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਦਫਤਰ ਵਿਖੇ ਹਾਜ਼ਰ ਦਫਤਰੀ ਅਮਲੇ, ਅਧਿਆਪਕਾਂ ਤੇ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਗੁਰੂ ਨਗਰੀ ਵਿਖੇ ਬਤੌਰ ਡੀ. ਈ. ਓ. ਲਗਾਈ ਗਈ ਸੇਵਾ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰ ਗੁਜਾਰ ਹਨ ਕਿ ਉਨ੍ਹਾਂ ਨੂੰ ਇਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਥੇ ਜਿਕਰਯੋਗ ਹੈ ਕਿ ਹਰਜਿੰਦਰ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਕਪੂਰਥਲਾ ਵਿਜੋਂ ਸੇਵਾ ਨਿਭਾਅ ਰਹੇ ਸਨ। ਇਸ ਮੌਕੇ ਉਨ੍ਹਾਂ ਨੂੰ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.), ਰਜੇਸ਼ ਖੰਨਾ ਡਿਪਟੀ ਡੀ. ਈ. ਓ., ਰਾਜਨ ਡੀ. ਆਰ. ਸੀ., ਆਸ਼ੂ ਵਿਸ਼ਾਲ ਡੀ. ਐੱਮ. (ਖੇਡਾਂ), ਸੁਪਰਡੈਂਟ ਦਿਲਬਾਗ ਸਿੰਘ ਰੰਧਾਵਾ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਮਨ ਸੈਣੀ ਜ਼ਿਲ੍ਹਾ ਆਡਿਟਰ, ਰਾਜਦੀਪ ਸਿੰਘ ਸਟੈਨੋ, ਦਵਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਪੁਨੀਤ ਜੋਸ਼ੀ ਚੋਣ ਇੰਚਾਰਜ, ਸੰਦੀਪ ਗਾਂਧੀ, ਵਿਕਰਮਜੀਤ ਸਿੰਘ ਬੀ. ਆਰ. ਸੀ., ਲੈਕ: ਸੁਨੀਲ ਕੁਮਾਰ ਸਿੰਘ, ਅਮਰਪ੍ਰੀਤ ਸਿੰਘ ਸੀਨੀਅਰ ਸਹਾਇਕ, ਪਵਨ ਕੁਮਾਰ ਸੀਨੀਅਰ ਸਹਾਇਕ, ਲੈਕ: ਸੁਰਿੰਦਰਪਾਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ, ਜਦਕਿ ਇਸ ਸਮੇਂ ਸੁਖਵਿੰਦਰ ਸਿੰਘ ਡੀ. ਐੱਮ. (ਖੇਡਾਂ) ਕਪੂਰਥਲਾ, ਕੁਲਬੀਰ ਸਿੰਘ, ਓਂਕਾਰ ਸਿੰਘ, ਮਨਜਿੰਦਰ ਸਿੰਘ, ਦਵਿੰਦਰ ਸਿੰਘ, ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਾਲਾ ਵਿਖੇ ਸਾਲਾਨਾ ਮੇਲੇ ਮੌਕੇ ਸੂਬਾ ਪੱਧਰੀ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।