ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
ਅੰਮ੍ਰਿਤਸਰ, 7 ਅਗਸਤ (ਜੱਸ)-ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਤੇ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਅੱਜ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਮੈਂਬਰ ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ। ਅਜੀਤ ਤਸਵੀਰ
08-08-2026