09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਅਜਨਾਲਾ, ਓਠੀਆਂ 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਬੋਹਲੀਆਂ ਵਿਖੇ ਬੀਤੀ ਸ਼ਾਮ ਵਾਪਰੇ ਇਕ ਬੇਹੱਦ ਦੁਖਦਾਈ ਹਾਦਸੇ ਵਿਚ ਵਾਲੀਬਾਲ ਖੇਡਣ ਲਈ ਸੋਲਰ ਲਾਈਟ ਲਗਾਉਂਦਿਆਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ (22) ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ।

ਐਸ਼ਪ੍ਰੀਤ ਸਿੰਘ ਦੀ ਫਾਈਲ ਤਸਵੀਰ। 09-08-2026
ਅਜਨਾਲਾ, ਓਠੀਆਂ 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਬੋਹਲੀਆਂ ਵਿਖੇ ਬੀਤੀ ਸ਼ਾਮ ਵਾਪਰੇ ਇਕ ਬੇਹੱਦ ਦੁਖਦਾਈ ਹਾਦਸੇ ਵਿਚ ਵਾਲੀਬਾਲ ਖੇਡਣ ਲਈ ਸੋਲਰ ਲਾਈਟ ਲਗਾਉਂਦਿਆਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ (22) ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਨੌਜਵਾਨ ਵਾਲੀਬਾਲ ਖੇਡਣ ਲਈ ਮੈਦਾਨ ਵਿਚ ਸੋਲਰ ਲਾਈਟ ਲਗਾ ਰਹੇ ਸਨ, ਇਸ ਦੌਰਾਨ ਸੋਲਰ ਲਾਈਟ ਵਾਲਾ ਖੰਭਾ ਅਚਾਨਕ ਉੱਪਰੋਂ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਐਸ਼ਪ੍ਰੀਤ ਸਿੰਘ ਕਰੰਟ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਐਸ਼ਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪਿਛਲੀ ਖ਼ਬਰ 2500 ਪਿੰਡਾਂ ਦੀਆਂ ਆਯੁਸ਼ਮਾਨ ਆਰੋਗਿਆ ਕੇਂਦਰ ਡਿਸਪੈਂਸਰੀਆਂ ਰਹਿਣਗੀਆਂ ਬੰਦ ਅਗਲੀ ਖ਼ਬਰ ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗਿੱਲ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।