ਅਸਟੇਟ ਵਿਭਾਗ ਨੇ ਹਾਥੀ ਗੇਟ ਤੇ ਲਾਹੌਰੀ ਗੇਟ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ
ਅੰਮ੍ਰਿਤਸਰ, 10 ਅਗਸਤ (ਹਰਮਿੰਦਰ ਸਿੰਘ)- ਸ਼ਹਿਰ ਦੀਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਹਾਥੀ ਗੇਟ ਅਤੇ ਲਾਹੌਰੀ ਗੇਟ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਜਨਤਕ ਥਾਵਾਂ ’ਤੇ ਦੁਕਾਨਦਾਰਾਂ ਵਲੋਂ ਰੱਖਿਆ ਸਾਮਾਨ ਜ਼ਬਤ ਕੀਤਾ ਗਿਆ ।
ਅਜੀਤ ਡੈਸਕ
11-08-2026