11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਪਰਿੰਗ ਡੇਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੀ ਟੇਬਲ ਟੈਨਿਸ ਟੀਮ ਨੇ ਸੀ. ਬੀ.

ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੀ ਟੇਬਲ ਟੈਨਿਸ ਟੀਮ ਨੇ ਸੀ. ਬੀ. ਐੱਸ. ਈ. ਕਲੱਸਟਰ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ ਦੇ ਤਗਮੇ ਅਤੇ ਸਰਟੀਫਿਕੇਟ ਹਾਸਿਲ ਕੀਤੇ ਹਨ। ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੀ. ਬੀ. ਐੱਸ. ਈ. ਕਲੱਸਟਰ ਟੂਰਨਾਮੈਂਟਾਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੀ ਲੜਕਿਆਂ ਦੀ ਅੰਡਰ-19 ਤੇ ਅੰਡਰ-17 ਅਤੇ ਲੜਕੀਆਂ ਦੀ ਅੰਡਰ-19 ਟੇਬਲ ਟੈਨਿਸ ਟੀਮਾਂ ਰਾਸ਼ਟਰੀ ਪੱਧਰ (ਨੈਸ਼ਨਲ ਗੇਮਜ਼) ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ ਹਨ। ਸੰਧੂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਟੀਮ ਨੇ 10 ਸੋਨੇ, 9 ਚਾਂਦੀ ਅਤੇ 13 ਕਾਂਸੀ ਦੇ ਤਗਮੇ ਜਿੱਤੇ ਹਨ। ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਨੈਸ਼ਨਲ ਗੇਮਜ਼ ਲਈ ਸ਼ੁਭਕਾਮਨਾਵਾਂ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਪਤੀ ਸਕੂਲ ਕੋਚਾਂ ਦੀ ਯੋਗ ਰਹਿਨੁਮਾਈ ਹੇਠ ਨਿਰੰਤਰ ਅਭਿਆਸ ਸਦਕਾ ਹੀ ਸੰਭਵ ਹੋ ਸਕੀ ਹੈ।
ਪਿਛਲੀ ਖ਼ਬਰ ਮੀਂਹ ਕਾਰਨ ਖੁਸ਼ਗੁਆਰ ਹੋਏ ਮੌਸਮ ਨੂੰ ਬਾਅਦ ’ਚ ਹੁੰਮਸ ਨੇ ਵਿਗਾੜਿਆ ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਉਡੀਕ ਘਰ ’ਚ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।