ਨਿਊ ਅੰਮ੍ਰਿਤਸਰ ਰੈਜੀਡੈਂਸ ਪ੍ਰਧਾਨ ਦੇ ਗ੍ਰਹਿ ਵਿਖੇ ਬੱਲ ਤੇ ਛੱਜਲਵੱਡੀ ਸਨਮਾਨਿਤ
ਸੁਲਤਾਨਵਿੰਡ, 10 ਅਗਸਤ (ਗੁਰਨਾਮ ਸਿੰਘ ਬੁੱਟਰ)- ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ‘ਏਕ ਜੋਤ ਲੰਗਰ ਸੇਵਾ ਸੁਸਾਇਟੀ’ ਦੇ ਸਹਿਯੋਗ ਨਾਲ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਿਊ ਅੰਮ੍ਰਿਤਸਰ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਜੁਗਰਾਜ ਸਿੰਘ ਬੱਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ।
ਅਜੀਤ ਡੈਸਕ
11-08-2026