ਬੱਚੀਆਂ ਨੂੰ ਐੱਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਨੈਸ਼ਨਲ ਡੀ.ਵਾਰਮਿੰਗ ਡੇਅ ਦੀ ਸ਼ੁਰੂਆਤ
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸੰਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ: ਰਸ਼ਮੀ ਵਿੱਜ ਵਲੋਂ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਐੱਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ । ਸਿਵਲ ਸਰਜਨ ਡਾ: ਵਿੱਜ ਨੇ ਕਿਹਾ ਕਿ ਬੱਚਿਆਂ ਦੇ ਪੇਟ ’ਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ, ਜਿਵੇਂ ਕਿ ਅਨੀਮੀਆਂ, ਕੁਪੋਸ਼ਣ, ਕਮਜੋਰੀ, ਸ਼ਰੀਰਕ ਅਤੇ ਮਾਨਸਿਕ ਵਿਕਾਸ ’ਚ ਕਮੀ ਆਦਿ ।
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸੰਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ: ਰਸ਼ਮੀ ਵਿੱਜ ਵਲੋਂ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਐੱਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ । ਸਿਵਲ ਸਰਜਨ ਡਾ: ਵਿੱਜ ਨੇ ਕਿਹਾ ਕਿ ਬੱਚਿਆਂ ਦੇ ਪੇਟ ’ਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ, ਜਿਵੇਂ ਕਿ ਅਨੀਮੀਆਂ, ਕੁਪੋਸ਼ਣ, ਕਮਜੋਰੀ, ਸ਼ਰੀਰਕ ਅਤੇ ਮਾਨਸਿਕ ਵਿਕਾਸ ’ਚ ਕਮੀ ਆਦਿ । ਇਸ ਲਈ ਅੱਜ ਦੇ ਦਿਨ ਪੂਰੇ ਦੇਸ਼ ਭਰ ਵਿਚ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਘਰਾਂ ’ਚ ਵੀ ਪੈਰਾਮੈਡੀਕਲ ਸਟਾਫ ਵਲੋਂ ਐੱਲਬੇਂਡਾਜੋਲ ਦੀ ਗੋਲੀ ਖੁਆਈ ਜਾ ਰਹੀ ਹੈ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਪੂਰਾ ਲਾਭ ਲੈਣ ਅਤੇ ਆਪਣੇ 1 ਤੋਂ ਲੈ ਕੇ 19 ਸਾਲਾਂ ਤੱਕ ਦੇ ਸਾਰੇ ਬੱਚਿਆਂ ਨੂੰ ਐੱਲਬੇਂਡੲਾਜੋਲ ਦੀ ਗੋਲੀ ਜਰੂਰ ਖੁਆਉਣ ਅਤੇ ਜਿਹੜੇ ਬੱਚੇ ਅੱਜ ਰਹਿ ਜਾਣਗੇ, ਉਨ੍ਹਾਂ ਨੂੰ ਮੋਪ ਅੱਪ ਦਿਵਸ 17 ਅਗਸਤ ਨੂੰ ਐੱਲਬੇਂਡਾਜੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ। ਸਕੂਲ ਹੈਲਥ ਨੋਡਲ ਅਫ਼ਸਰ ਡਾ. ਨੇਹਾ ਅਗਰਵਾਲ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿਚ 1 ਤੋਂ 19 ਸਾਲ ਤੱਕ ਦੇ ਲਗਭਗ 7,29, 500 ਬੱਚਿਆਂ ਨੂੰ ਗੋਲੀਆਂ ਖੁਆਈਆਂ ਜਾਣਗੀਆਂ । ਇਸ ਮੌਕੇ ਜ਼ਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ ਨੇ ਕਿਹਾ ਸਾਨੂੰ ਸਿਹਤਮੰਦ ਆਦਤਾਂ ਅਤੇ ਪੌਸ਼ਟਿਕ ਆਹਾਰ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰ: ਰੇਨੂੰ ਮੱਟੂ, ਸਕੂਲ ਹੈਲਥ ਟੀਮ ਡਾ. ਅੰਜੂ , ਡਾ. ਪਰਵੀਨ ਭਾਟੀਆ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।