12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖ਼ਾਲਸਾ ਯੂਨੀਵਰਸਿਟੀ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਸਮਝੌਤਾ ਸਹੀਬੰਦ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ.

ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਦੇ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਅੰਮ੍ਰਿਤਸਰ ਨਾਲ ਇਕ ਅਹਿਮ ਸਮਝੌਤਾ ਪੱਤਰ ‘ਤੇ ਦਸਤਖ਼ਤ ਕੀਤੇ ਗਏ। ਇਸ ਸਮਝੌਤੇ ‘ਤੇ ਖਾਲਸਾ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਲੀਗਲ ਸਾਇੰਸਿਜ਼ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਅਤੇ ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਨੀਲ ਅਰੋੜਾ ਨੇ ਦਸਤਖ਼ਤ ਕੀਤੇ । ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਹਿਯੋਗ ਦਾ ਮੁੱਖ ਉਦੇਸ਼ ਕਾਨੂੰਨ ਦੇ ਵਿਦਿਆਰਥੀਆਂ ਨੂੰ ਗੁੱਡਜ਼ ਐਂਡ ਸਰਵਿਸਿਜ਼ ਟੈਕਸ, ਟੈਕਸੇਸ਼ਨ ਲਾਅ, ਕਾਨੂੰਨੀ ਪਾਲਣਾ ਅਤੇ ਇਸ ਨਾਲ ਸਬੰਧਿਤ ਪੇਸ਼ੇਵਰ ਖੇਤਰਾਂ ‘ਚ ਵਿਹਾਰਕ ਗਿਆਨ ਅਤੇ ਉਦਯੋਗ-ਮੁਖੀ ਹੁਨਰ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ । ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਸਕੂਲ ਆਫ਼ ਲਾਅ, ਖਾਲਸਾ ਯੂਨੀਵਰਸਿਟੀ ਅਤੇ ਡਾ. ਪਵਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਵੀ ਮੌਜੂਦ ਸਨ। ਐਸੋਸੀਏਸ਼ਨ ਵਲੋਂ ਮੀਤ ਪ੍ਰਧਾਨ ਐਡਵੋਕੇਟ ਇੰਦਰਪਾਲ ਸਿੰਘ, ਜਨਰਲ ਸਕੱਤਰ ਐਡਵੋਕੇਟ ਮੁਕੇਸ਼ ਵਰਮਾ ਅਤੇ ਜੁਆਇੰਟ ਸਕੱਤਰ ਐਡਵੋਕੇਟ ਸਯਮ ਕਪੂਰ ਨੇ ਸ਼ਿਰਕਤ ਕੀਤੀ ।
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਰਾਜ ਭਰ ’ਚ ਸਿਵਲ ਸਰਜਨਾਂ ਨੂੰ ਮੰਗ ਪੱਤਰ ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਤੀਆਂ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।