ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਇਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਜਿਸ ਤਹਿਤ ਅੱਜ ਇਥੇ ਪੁਲਿਸ ਦੀ ਟੁਕੜੀ ਵਲੋਂ ਦਿੱਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਕੀਤੀ ਗਈ । ਇਸੇ ਤਰ੍ਹਾਂ ਸਕੂਲੀ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਤੇ ਹੋਰ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ ਗਈ।
ਅਜੀਤ ਡੈਸਕ
13-08-2026