13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤਰੁਣ ਚੁੱਘ ਨੂੰ ਕੇਂਦਰ ਤੋਂ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਦਾ ਹਿਸਾਬ ਵੀ ਮੰਗਣਾ ਚਾਹੀਦਾ-ਮਠਾੜੂ

ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਸੰਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਤਰੁਣ ਚੁੱਘ ਨੂੰ ਪੰਜਾਬ ਸਰਕਾਰ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਦਾ ਹਿਸਾਬ ਪੰਜਾਬ ਦੀ ਜਨਤਾ ਨੂੰ ਦੇਣਾ ਚਾਹੀਦਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਸਿੱਖਿਆ ਵਿੰਗ-ਅੰਮ੍ਰਿਤਸਰ ਉੱਤਰੀ ਬੰਟੀ ਮਹਾਜਨ ਅਤੇ ਜ਼ਿਲ੍ਹਾ ਚੇਅਰਮੈਨ, ਰਾਮਗੜ੍ਹੀਆ ਵੈੱਲਫੇਅਰ ਬੋਰਡ ਅਮਨਪ੍ਰੀਤ ਸਿੰਘ ਪਨੇਸਰ ਹਾਜ਼ਰ ਸਨ।

ਅਜੀਤ ਡੈਸਕ 13-08-2026
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਸੰਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਤਰੁਣ ਚੁੱਘ ਨੂੰ ਪੰਜਾਬ ਸਰਕਾਰ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਦਾ ਹਿਸਾਬ ਪੰਜਾਬ ਦੀ ਜਨਤਾ ਨੂੰ ਦੇਣਾ ਚਾਹੀਦਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਸਿੱਖਿਆ ਵਿੰਗ-ਅੰਮ੍ਰਿਤਸਰ ਉੱਤਰੀ ਬੰਟੀ ਮਹਾਜਨ ਅਤੇ ਜ਼ਿਲ੍ਹਾ ਚੇਅਰਮੈਨ, ਰਾਮਗੜ੍ਹੀਆ ਵੈੱਲਫੇਅਰ ਬੋਰਡ ਅਮਨਪ੍ਰੀਤ ਸਿੰਘ ਪਨੇਸਰ ਹਾਜ਼ਰ ਸਨ। ਮਠਾੜੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਖੁਦ ਪਾਰਲੀਮੈਂਟ ਵਿਚ ਇਕ ਸਵਾਲ ਦੇ ਜਵਾਬ ਵਿਚ ਦੱਸਿਆ ਹੈ ਕਿ ਪੰਜਾਬ ਦੀਆਂ ਤਿੰਨ ਸਮਾਰਟ ਸਿਟੀ-ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ-ਵਿਚ 31 ਮਾਰਚ 2026 ਤੱਕ ਕੁੱਲ 204 ਵਿਚੋਂ 190 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇ ਆਪਣੇ ਅੰਕੜਿਆਂ ਮੁਤਾਬਕ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤਾਂ ਤਰੁਣ ਚੁੱਘ ਵਲੋਂ ਇਸ ਪ੍ਰੋਜੈਕਟ ਦੇ ਹਿਸਾਬ ਅਤੇ ਸ਼ਿਕਾਇਤਾਂ ਸੰਬੰਧੀ ਸਵਾਲ ਖੜ੍ਹੇ ਕਰਨਾ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਵਿਚ ਸਿਰਫ਼ ਕੇਂਦਰ ਸਰਕਾਰ ਦਾ ਪੈਸਾ ਨਹੀਂ ਲੱਗਦਾ, ਸਗੋਂ ਇਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਹਿੱਸੇਦਾਰੀ 50:50 ਪ੍ਰਤੀਸ਼ਤ ਹੁੰਦੀ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਸਿਰਫ਼ ਕੇਂਦਰ ਸਰਕਾਰ ਦੇ ਪੈਸੇ ਨਾਲ ਚੱਲਣ ਵਾਲਾ ਪ੍ਰੋਜੈਕਟ ਦੱਸਣਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਵਿਦਿਆਰਥੀ ਸਖ਼ਤ ਮਿਹਨਤ ਨੂੰ ਬਣਾਉਣ... ਅਗਲੀ ਖ਼ਬਰ ਮੰਦਰ ਸੰਵਿਧਾਨ ਤਹਿਤ ਓਮ ਪ੍ਰਕਾਸ਼ ਸੋਨੀ ਦੀ ਸਰਪ੍ਰਸਤ ਵਜੋਂ ਨਿਯੁਕਤੀ ਗੈਰ-ਕਾਨੂੰਨੀ-ਜਨਰਲ ਸਕੱਤਰ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।