14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

1947 ਦੀ ਵੰਡ ਦੇ ਦਰਦ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵਲੋਂ ਉਦਘਾਟਨ

ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਦੀ ਗੈਲਰੀ ਵਿਖੇ 1947 ਦੀ ਵੰਡ ਦੇ ਦਰਦ, ਤਕਲੀਫਾਂ, ਕੁਰਬਾਨੀਆਂ ਅਤੇ ਹੌਸਲੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਦੀ ਗੈਲਰੀ ਵਿਖੇ 1947 ਦੀ ਵੰਡ ਦੇ ਦਰਦ, ਤਕਲੀਫਾਂ, ਕੁਰਬਾਨੀਆਂ ਅਤੇ ਹੌਸਲੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਜੁਆਇੰਟ ਸਕੱਤਰ ਸਮਰ ਨੰਦਾ, ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਡਾਇਰੈਕਟਰ ਡਾ. ਅਸ਼ਵਿਨ ਐੱਮ. ਦਲਵੀ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। ਪ੍ਰਦਰਸ਼ਨੀ ’ਚ ਵੰਡ ਨਾਲ ਜੁੜੇ ਉਜਾੜੇ, ਦੁੱਖ-ਦਰਦ, ਕੁਰਬਾਨੀਆਂ ਅਤੇ ਲੋਕਾਂ ਵਲੋਂ ਦਿਖਾਏ ਗਏ ਹੌਸਲੇ ਨੂੰ ਦਰਸਾਉਂਦੀਆਂ ਤਸਵੀਰਾਂ, ਕਹਾਣੀਆਂ ਅਤੇ ਇਤਿਹਾਸਕ ਸਮੱਗਰੀ ਪੇਸ਼ ਕੀਤੀ ਗਈ ਹੈ। ਇਸ ਰਾਹੀਂ ਉਸ ਸਮੇਂ ਦੇ ਮਨੁੱਖੀ ਦੁਖਾਂਤ ਨੂੰ ਸਮਝਣ ਅਤੇ ਇਸ ਦਰਦਨਾਕ ਇਤਿਹਾਸ ਦੀਆਂ ਯਾਦਾਂ ਨੂੰ ਸਾਂਭਣ ਦਾ ਯਤਨ ਕੀਤਾ ਗਿਆ ਹੈ। ਇਸ ਮੌਕੇ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ 1947 ਦੀ ਵੰਡ ਸਾਡੇ ਇਤਿਹਾਸ ਦਾ ਅਜਿਹਾ ਦੁਖਦਾਈ ਅਧਿਆਇ ਹੈ, ਜਿਸ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ। ਵੰਡ ਦੌਰਾਨ ਲੋਕਾਂ ਨੂੰ ਆਪਣੀਆਂ ਜੜ੍ਹਾਂ, ਘਰਾਂ ਅਤੇ ਰਿਸ਼ਤਿਆਂ ਤੋਂ ਦੂਰ ਹੋਣਾ ਪਿਆ। 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਯਾਦਗਾਰੀ ਸਮਾਗਮ ਵਿਚ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ, ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹਿਣਗੀਆਂ। ਇਸ ਸਮਾਗਮ ਦੌਰਾਨ ਸ੍ਰੀ ਅਸਗਰ ਵਜਾਹਤ ਵਲੋਂ ਲਿਖਿਆ ਅਤੇ ਸ੍ਰੀ ਮਨਪਾਲ ਤਿਵਾਣਾ ਵਲੋਂ ਨਿਰਦੇਸ਼ਿਤ ਨਾਟਕ ‘ਜਿਸ ਲਾਹੌਰ ਨਹੀਂ ਦੇਖਿਆ ਓ ਜੰਮਿਆ ਨਹੀਂ’ ਵੀ ਪੇਸ਼ ਕੀਤਾ ਜਾਵੇਗਾ। ਨਾਟਕ ਵੰਡ ਦੇ ਦੌਰ ਨਾਲ ਜੁੜੇ ਮਨੁੱਖੀ ਜਜ਼ਬਾਤਾਂ, ਸੰਘਰਸ਼ਾਂ ਅਤੇ ਰਿਸ਼ਤਿਆਂ ਨੂੰ ਪੇਸ਼ ਕਰਦਾ ਹੈ।
ਪਿਛਲੀ ਖ਼ਬਰ ਭਾਰਤੀ ਵਿਦਿਆ ਭਵਨ ਐੱਸ.ਐੱਲ. ਪਬਲਿਕ ਸਕੂਲ-2 ਇਸਲਾਮਾਬਾਦ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਐੱਨ.ਆਰ.ਐੱਚ. ਐੱਮ. ਮੁਲਾਜ਼ਮਾਂ ਵਲੋਂ ਦੋ ਰੋਜ਼ਾ ਹੜਤਾਲ - ਗੌਰਵ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।