14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਰ ਘਰ ਤਿਰੰਗਾ ਮੁਹਿੰਮ ਦੇਸ਼ ਭਗਤੀ ਤੇ ਰਾਸ਼ਟਰੀ ਏਕਤਾ ਦੀ ਪ੍ਰਤੀਕ-ਐੱਸ.ਡੀ.ਐੱਮ. ਰਾਜੇਸ਼ ਸ਼ਰਮਾ

ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਹਰ ਘਰ ਤਿਰੰਗਾ ਮੁਹਿੰਮ ਦਾ ਉਦੇਸ਼ ਨਾਗਰਿਕਾਂ ਦੇ ਮਨ ਵਿਚ ਦੇਸ਼ ਭਗਤੀ, ਰਾਸਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਦਾ ਇਕ ਪ੍ਰਗਟਾਵਾ ਹੈ ਅਤੇ ਇਹ ਅਭਿਆਨ ਭਾਰਤ ਸਰਕਾਰ ਵਲੋਂ ਰਾਸ਼ਟਰਵਿਆਪੀ ਮੁਹਿੰਮ ਤਹਿਤ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਾਬਕਾ ਐੱਸ.

ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਹਰ ਘਰ ਤਿਰੰਗਾ ਮੁਹਿੰਮ ਦਾ ਉਦੇਸ਼ ਨਾਗਰਿਕਾਂ ਦੇ ਮਨ ਵਿਚ ਦੇਸ਼ ਭਗਤੀ, ਰਾਸਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਦਾ ਇਕ ਪ੍ਰਗਟਾਵਾ ਹੈ ਅਤੇ ਇਹ ਅਭਿਆਨ ਭਾਰਤ ਸਰਕਾਰ ਵਲੋਂ ਰਾਸ਼ਟਰਵਿਆਪੀ ਮੁਹਿੰਮ ਤਹਿਤ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਾਬਕਾ ਐੱਸ.ਡੀ.ਐੱਮ. ਸ੍ਰੀ ਰਾਜੇਸ਼ ਸ਼ਰਮਾ ਨੇ ਇਥੇ ਆਜ਼ਾਦੀ ਦਿਵਸ ਤੋਂ ਪਹਿਲਾਂ ਆਪਣੇ ਘਰ ’ਤੇ ਤਿਰੰਗਾ ਲਹਿਰਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ’ਚ ਹਰ ਘਰ ਤਿਰੰਗਾ ਇਕ ਲੋਕ ਲਹਿਰ ਬੈਣ ਗਿਆ ਹੈ ਅਤੇ ਦੇਸ਼ ਭਰ ਦੇ ਲੋਕਾਂ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਇਸ ਵਿਚਾਰ ਨੂੰ ਅਪਣਾਇਆ ਹੈ । ਹਰ ਘਰ ਤਿਰੰਗਾ ਇਕ ਅਜਿਹੀ ਮੁਹਿੰਮ ਹੈ ਜੋ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੀ ਅਗਵਾਈ ਨਾਲ ਸ਼ੁਰੁ ਹੋਈ ਤਾਂ ਜੋ ਲੋਕਾਂ ਨੂੰ ਭਾਰਤ ਦੀ ਆਜ਼ਾਦੀ ਨੂੰ ਮਨਾਉਣ ਲਈ ਤਿਰੰਗਾ ਘਰ ਲਿਆਉਣ ਦੇ ਲਹਿਰਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹਰ ਘਰ ਤਿਰੰਗਾ ਮੁਹਿੰਮ ਦਾ ਇਹ ਪੰਜਵਾਂ ਐਡੀਸ਼ਨ ਹੈ ਅਤੇ ਇਸ ਮੁਹਿੰਮ ਨੂੰ ਮਨਾਉਣ ਲਈ ਕਈ ਸਮੂਹਿਕ ਯਤਰਾ ਦੀ ਯੋਜ਼ਨਾ ਬਣਾਈ ਗਈ ਹੈ। ਇਸ ਤਹਿਤ ਤਿੰਰਗਾ ਯਾਤਰਾਂਵਾਂ ਦਾ ਵੀ ਦੇਸ਼ ਭਰ ’ਚ ਆਯੋਜ਼ਨ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਅਗਲੇ ਦਿਨਾਂ ’ਚ ਪੰਜਾਬ ’ਚ ਪਵੇਗਾ ਤੇਜ਼ ਮੀਂਹ, ਮੌਸਮ ਵਿਭਾਗ ਵਲੋਂ ਅਲਰਟ ਜਾਰੀ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ-ਪੱਧਰੀ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ’ਚ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।