ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ਦੇ ਕਿੱਕ ਬਾਕਸਿੰਗ ਮੁਕਾਬਲੇ ‘ਚ ਹਿੱਸਾ ਲਿਆ, ਜਿਸ ‘ਚ ਅੰਡਰ-14 ਲੜਕਿਆਂ ਦੀ ਟੀਮ ‘ਚੋਂ ਫਤਿਹ ਸਿੰਘ ਨੇ ਸੋਨੇ ਦਾ ਤਗਮਾ, ਤਨਵਜੋਤ ਸਿੰਘ ਨੇ ਚਾਂਦੀ, ਜਦਕਿ ਪ੍ਰਿੰਸਦੀਪ ਸਿੰਘ, ਮਨਬੀਰ ਸਿੰਘ, ਮਨਜੀਤ ਸਿੰਘ ਅਤੇ ਗੁਰਬਾਜ਼ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ‘ਚੋਂ ਬੀਬੇਕ ਨੇ ਸੋਨੇ, ਸਰਬਜੀਤ ਸਿੰਘ ਨੇ ਚਾਂਦੀ, ਧਰੁਵਮ, ਅਦਿਤਯ ਸਿੰਘ, ਗੁਰਵੰਸ਼ ਸਿੰਘ ਅਤੇ ਗੁਰਜੀਤ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ਦੇ ਕਿੱਕ ਬਾਕਸਿੰਗ ਮੁਕਾਬਲੇ ‘ਚ ਹਿੱਸਾ ਲਿਆ, ਜਿਸ ‘ਚ ਅੰਡਰ-14 ਲੜਕਿਆਂ ਦੀ ਟੀਮ ‘ਚੋਂ ਫਤਿਹ ਸਿੰਘ ਨੇ ਸੋਨੇ ਦਾ ਤਗਮਾ, ਤਨਵਜੋਤ ਸਿੰਘ ਨੇ ਚਾਂਦੀ, ਜਦਕਿ ਪ੍ਰਿੰਸਦੀਪ ਸਿੰਘ, ਮਨਬੀਰ ਸਿੰਘ, ਮਨਜੀਤ ਸਿੰਘ ਅਤੇ ਗੁਰਬਾਜ਼ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ‘ਚੋਂ ਬੀਬੇਕ ਨੇ ਸੋਨੇ, ਸਰਬਜੀਤ ਸਿੰਘ ਨੇ ਚਾਂਦੀ, ਧਰੁਵਮ, ਅਦਿਤਯ ਸਿੰਘ, ਗੁਰਵੰਸ਼ ਸਿੰਘ ਅਤੇ ਗੁਰਜੀਤ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਗੁਰਪ੍ਰੀਤ ਸਿੰਘ, ਕੋਚ ਸਿਮਰਨ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ, ਰਾਮ ਭਗਤ, ਕਵਲਜੀਤ ਕੌਰ, ਹਰਮੀਤ ਕੌਰ, ਨਵਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।