17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵੇਰਕਾ ਵਿਚ ਨਸ਼ਿਆਂ ਦਾ ਕਾਰੋਬਾਰ ਬਣਿਆ ਚਿੰਤਾ ਦਾ ਵਿਸ਼ਾ

ਵੇਰਕਾ, 16 ਅਗਸਤ (ਲਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਵੇਰਕਾ ਇਲਾਕੇ ਵਿਚ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਸ਼ਰੇਆਮ ਚੱਲਣ ਦੇ ਦੋਸ਼ ਸਾਹਮਣੇ ਆ ਰਹੇ ਹਨ । ਵੇਰਕਾ ਦੀ ਗ੍ਰੀਨ ਲੈਂਡ ਕਾਲੋਨੀ ਵਿਚ ਟੈਂਟ ਹਾਊਸ ਨੇੜੇ ਸਥਿਤ ਇਕ ਕਰਿਆਨੇ ਦੀ ਦੁਕਾਨ ਉਪਰ ਇਕ ਔਰਤ ਵਲੋਂ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਏ ਜਾਣ ਦੀ ਸੂਚਨਾ ਮਿਲੀ ਹੈ।

ਅਜੀਤ ਡੈਸਕ 17-08-2026
ਵੇਰਕਾ, 16 ਅਗਸਤ (ਲਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਵੇਰਕਾ ਇਲਾਕੇ ਵਿਚ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਸ਼ਰੇਆਮ ਚੱਲਣ ਦੇ ਦੋਸ਼ ਸਾਹਮਣੇ ਆ ਰਹੇ ਹਨ । ਵੇਰਕਾ ਦੀ ਗ੍ਰੀਨ ਲੈਂਡ ਕਾਲੋਨੀ ਵਿਚ ਟੈਂਟ ਹਾਊਸ ਨੇੜੇ ਸਥਿਤ ਇਕ ਕਰਿਆਨੇ ਦੀ ਦੁਕਾਨ ਉਪਰ ਇਕ ਔਰਤ ਵਲੋਂ ਕਥਿਤ ਤੌਰ ’ਤੇ ਨਸ਼ਿਆਂ ਦਾ ਕਾਰੋਬਾਰ ਚਲਾਏ ਜਾਣ ਦੀ ਸੂਚਨਾ ਮਿਲੀ ਹੈ। ਸਥਾਨਕ ਸੂਤਰਾਂ ਅਨੁਸਾਰ ਉਕਤ ਕਰਿਆਨਾ ਦੀ ਦੁਕਾਨ ’ਤੇ ਸਾਰਾ ਦਿਨ ਕਥਿਤ ਤੌਰ ’ਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਕਾਲੋਨੀ ਵਾਸੀਆਂ ਵਿਚ ਡਰ, ਚਿੰਤਾ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਮੁਤਾਬਕ ਕੁਝ ਸੂਝਵਾਨ ਲੋਕਾਂ ਵਲੋਂ ਉਕਤ ਔਰਤ ਨੂੰ ਇਹ ਕਾਰੋਬਾਰ ਬੰਦ ਕਰਨ ਲਈ ਵੀ ਕਿਹਾ ਗਿਆ, ਪਰ ਕਥਿਤ ਤੌਰ ’ਤੇ ਉਕਤ ਔਰਤ ਵਲੋਂ ਕਿਸੇ ਦਾ ਡਰ ਨਾ ਹੋਣ ਦੀ ਗੱਲ ਆਖੀ ਗਈ। ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸਥਾਨਕ ਪੁਲਿਸ ਦੀ ਜ਼ਿਮੇਵਾਰੀ ਹੈ, ਪਰ ਪੁਲਿਸ ਆਪਣੀ ਜ਼ਿਮੇਵਾਰੀ ਨਿਭਾਉਂਦੀ ਨਜ਼ਰ ਨਹੀਂ ਆ ਰਹੀ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕਿ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ’ਚ ਅੱਜ ਹੋਵੇਗੀ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।