17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ । ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਦੇ ਸਿੱਖ ਦੀ ਸਭ ਤੋਂ ਵੱਡੀ ਤਾਕਤ ਗੁਰਬਾਣੀ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਦਾ ਇਤਿਹਾਸ ਵੀ ਸਿੱਖ ਦੀ ਗੁਰੂ ‘ਤੇ ਸੱਚੀ ਨਿਸ਼ਠਾ ਅਤੇ ਭਰੋਸੇ ਦਾ ਪ੍ਰਤੀਕ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਘਰ ਨੂੰ ਅੱਗ ਲਗਾ ਕੇ ਗੁਰੂ ਸਾਹਿਬ ਦੇ ਪਾਵਨ ਸਰੀਰ ਦਾ ਸਸਕਾਰ ਕੀਤਾ। ਇਹ ਗੁਰੂ ਪ੍ਰਤੀ ਅਜਿਹੀ ਅਟੁੱਟ ਸ਼ਰਧਾ ਸੀ, ਜਿਸ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਨਾਮ ਨੂੰ ਸਿੱਖ ਇਤਿਹਾਸ ਵਿਚ ਸਦਾ ਲਈ ਅਮਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਸਿੱਖਾਂ ਦਾ ਇਤਿਹਾਸ ਸਾਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ‘ਤੇ ਸਦਾ ਮਾਣ ਰਹੇਗਾ। ਸਮਾਗਮ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਇਤਿਹਾਸ ਦੀ ਸਾਂਝ ਪਾਈ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ । ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓਐੱਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਬੱਬੀ, ਮੀਤ ਪ੍ਰਧਾਨ ਸੁਰਿੰਦਰ ਸਿੰਘ, ਬੀਬੀ ਮਲਕੀਤ ਕੌਰ ਜਨਸੂਆ ਯੂਐਸਏ, ਬੀਬੀ ਪ੍ਰਭਜੋਤ ਕੌਰ ਯੂਐਸਏ, ਬਲਵਿੰਦਰ ਸਿੰਘ, ਬਲਕਾਰ ਸਿੰਘ, ਪਰਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਜਗਦੇਵ ਸਿੰਘ, ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ’ਚ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਈ.ਐਮ.ਸੀ. ਹਸਪਤਾਲ ਵਿਖੇ ਸੁਤੰਤਰਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।