17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਮ ਆਦਮੀ ਪਾਰਟੀ ਯੂਥ ਵਿੰਗ ਨੇ ਤਿਰੰਗਾ ਯਾਤਰਾ ਕੱਢੀ

ਅੰਮ੍ਰਿਤਸਰ, 16 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਯੂਥ ਵਿੰਗ ਵਲੋਂ ਜ਼ਿਲ੍ਹਾ ਇੰਚਾਰਜ ਸ਼ਹਿਰੀ ਯੂਥ ਵਿੰਗ ਸੰਦੀਪ ਸਿੰਘ ਅਤੇ ਜ਼ਿਲ੍ਹਾ ਇੰਚਾਰਜ ਦਿਹਾਤੀ ਯੂਥ ਵਿੰਗ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਮੀਡੀਆ ਇੰਚਾਰਜ-ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ ਅਤੇ ਯੂਥ ਵਿੰਗ ਸਟੇਟ ਸੈਕਰਟਰੀ ਪਰਮਿੰਦਰ ਸਿੰਘ ਨਿੱਜਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ।

ਅਜੀਤ ਡੈਸਕ 17-08-2026
ਅੰਮ੍ਰਿਤਸਰ, 16 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਯੂਥ ਵਿੰਗ ਵਲੋਂ ਜ਼ਿਲ੍ਹਾ ਇੰਚਾਰਜ ਸ਼ਹਿਰੀ ਯੂਥ ਵਿੰਗ ਸੰਦੀਪ ਸਿੰਘ ਅਤੇ ਜ਼ਿਲ੍ਹਾ ਇੰਚਾਰਜ ਦਿਹਾਤੀ ਯੂਥ ਵਿੰਗ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਮੀਡੀਆ ਇੰਚਾਰਜ-ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ ਅਤੇ ਯੂਥ ਵਿੰਗ ਸਟੇਟ ਸੈਕਰਟਰੀ ਪਰਮਿੰਦਰ ਸਿੰਘ ਨਿੱਜਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਤਿਰੰਗਾ ਯਾਤਰਾ ਦੌਰਾਨ ਨੌਜਵਾਨਾਂ ਨੇ ਹੱਥਾਂ ’ਚ ਤਿਰੰਗੇ ਲੈ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ । ਜ਼ਿਲ੍ਹਾ ਇੰਚਾਰਜ ਸ਼ਹਿਰੀ ਯੂਥ ਵਿੰਗ ਸੰਦੀਪ ਸਿੰਘ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ ਅਤੇ ਪ੍ਰੇਰਣਾ ਦਾ ਦਿਨ ਹੈ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਸਾਡਾ ਫ਼ਰਜ਼ ਹੈ। ਜ਼ਿਲ੍ਹਾ ਇੰਚਾਰਜ ਦਿਹਾਤੀ ਯੂਥ ਵਿੰਗ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਕੁਰਬਾਨੀਆਂ ਦਾ ਪ੍ਰਤੀਕ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਯੂਥ ਵਿੰਗ ਦੇ ਆਗੂ, ਅਹੁਦੇਦਾਰ ਅਤੇ ਵਲੰਟੀਅਰ ਹੱਥਾਂ ਵਿਚ ਤਿਰੰਗੇ ਲੈ ਕੇ ਤਿਰੰਗਾ ਯਾਤਰਾ ਵਿਚ ਸ਼ਾਮਿਲ ਹੋਏ। ਇਸ ਮੌਕੇ ਗਗਨਦੀਪ ਸਿੰਘ, ਹਿੰਮਤ ਸਿੰਘ, ਚਾਂਦ ਕੁਮਾਰ, ਮਨਦੀਪ ਸਿੰਘ, ਹਰਮਨਪ੍ਰੀਤ ਵਿਰਕ, ਗੁਰਸ਼ੇਰ ਜੱਗੀ, ਮਨਮੋਹਣ ਸਿੰਘ, ਨਰਿੰਦਰ ਦੱਤਾ, ਅਮਰਜੀਤ ਸਿੰਘ, ਸਰਗੁਨ ਖੰਨਾ ਅਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ. ਬੀ. ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਲੋਂ ਸਮਾਗਮ ਅਗਲੀ ਖ਼ਬਰ ‘ਆਪ’ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।