18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਵਲੋਂ ਆਜ਼ਾਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿਸ਼ਨ ਸ਼ਰਮਾ ਦੀ ਅਗਵਾਈ ‘ਚ ਬਟਾਲਾ ਰੋਡ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਪ੍ਰੋਗਰਾਮ ‘ਚ ਬਾਲਕ੍ਰਿਸ਼ਨ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਦੀ ਰਸਮ ਅਦਾ ਕੀਤੀ।

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿਸ਼ਨ ਸ਼ਰਮਾ ਦੀ ਅਗਵਾਈ ‘ਚ ਬਟਾਲਾ ਰੋਡ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਪ੍ਰੋਗਰਾਮ ‘ਚ ਬਾਲਕ੍ਰਿਸ਼ਨ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ ਦੀ ਰਸਮ ਅਦਾ ਕੀਤੀ। ਇਸ ਮੌਕੇ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਘੁਲਾਟੀਆ ਨੇ ਲੰਬਾ ਸੰਘਰਸ਼ ਕਰਨ ਤੋਂ ਬਾਅਦ ਕਈ ਕੁਰਬਾਨੀਆਂ ਦੇ ਕੇ ਭਾਰਤ ਵਾਸੀਆਂ ਨੂੰ ਆਜ਼ਾਦ ਕਰਵਾਇਆ । ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ । ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਆਪਣਾ ਯੋਗਦਾਨ ਦੇਣ ਲਈ ਵੀ ਪ੍ਰੇਰਿਆ । ਅਖ਼ੀਰ ‘ਚ ਬਾਲਕ੍ਰਿਸ਼ਨ ਸ਼ਰਮਾ ਵਲੋਂ ਆਏ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਡਾ. ਹਰੀਸ਼ ਸ਼ਰਮਾ, ਹਰਜਿੰਦਰ ਸਿੰਘ, ਜਸਵੰਤ ਸਿੰਘ, ਜਸਪਾਲ ਪਾਇਲਟ ਅਮਰੀਕ ਸਿੰਘ ਬੱਲ, ਰਜਿੰਦਰ ਕੌਰ ਬਾਠ, ਧੀਰਜ ਕੁਮਾਰ, ਰਾਜੇਸ਼ ਕੁਮਾਰ, ਪ੍ਰੀਤਮ ਸਿੰਘ, ਸੰਦੀਪ ਸ਼ਰਮਾ, ਪ੍ਰੀਤਮ, ਨੀਰੂ, ਸੁਮਨ, ਨੀਤੂ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਸਾ ਪੰਜਾਬ ਦੇ ਅੰਮ੍ਰਿਤਸਰ ਯੂਨਿਟ ਨੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।