18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਣਪਛਾਤੇ ਵਾਹਨ ਵਲੋਂ ਫੇਟ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ

ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)- ਇੱਥੇ ਡੀ ਡਵੀਜ਼ਨ ਅਧੀਨ ਪੈਂਦੇ ਖੇਤਰ ਬੇਰੀ ਗੇਟ ਵਿਖੇ ਇਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਗੰਭੀਰ ਜ਼ਖਮੀਂ ਹੋਇਆ ਨੌਜਵਾਨ ਹਸਪਤਾਲ ‘ਚ ਦਮ ਤੋੜ ਗਿਆ, ਜਿਸ ਉਪਰੰਤ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਅਭਿਸ਼ੇਕ ਵਾਸੀ ਗੋਦਾਮ ਮੁਹੱਲਾ ਵਜੋਂ ਹੋਈ ਹੈ।

ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)- ਇੱਥੇ ਡੀ ਡਵੀਜ਼ਨ ਅਧੀਨ ਪੈਂਦੇ ਖੇਤਰ ਬੇਰੀ ਗੇਟ ਵਿਖੇ ਇਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਗੰਭੀਰ ਜ਼ਖਮੀਂ ਹੋਇਆ ਨੌਜਵਾਨ ਹਸਪਤਾਲ ‘ਚ ਦਮ ਤੋੜ ਗਿਆ, ਜਿਸ ਉਪਰੰਤ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਅਭਿਸ਼ੇਕ ਵਾਸੀ ਗੋਦਾਮ ਮੁਹੱਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸੁਨੀਲ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪੁੱਤਰ ਜਦੋਂ ਬੀਤੇ ਦਿਨ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਜਦੋਂ ਉਹ ਬੇਰੀ ਗੇਟ ਨੇੜੇ ਪੁੱਜਿਆ ਤਾਂ ਉਸਦਾ ਇਕ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋ ਗਿਆ, ਜਿਸ ਨੂੰ ਇਲਾਜ ਲਈ ਅਮਨਦੀਪ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਜੀਆ ਸਹੋਤਾ ਖ਼ੁਰਦ ਦੀ ਨਵੀਂ ਬਣਨ ਜਾ ਰਹੀ ਫਿਰਨੀ ਦੇ ਕੰਮ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਰਾਸਾ ਪੰਜਾਬ ਦੇ ਅੰਮ੍ਰਿਤਸਰ ਯੂਨਿਟ ਨੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।