19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਿਮਰਨਜੀਤ ਸਿੰਘ ਮਾਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ‘21 ਦੇ ਪੰਜਾਬ ਬੰਦ’ ਦੀ ਹਮਾਇਤ ਕਿਹਾ, 15 ਅਗਸਤ ਨੂੰ ਚੰਡੀਗੜ੍ਹ ਰੋਸ ਧਰਨੇ ਦੌਰਾਨ ਪੁਲਿਸ ਨੂੰ ਚਕਮਾ ਦੇਣ ਲਈ ਬਦਲਿਆ ਸੀ ਭੇਸ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਇੰਕਸ਼ਾਫ ਕੀਤਾ ਕਿ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ਼ ਮੋਰਚੇ ਵਲੋਂ ਹੋਏ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਰਣਨੀਤੀ ਤਹਿਤ ਉਨ੍ਹਾਂ ਪੁਲਿਸ ਨੂੰ ਚਕਮਾ ਦੇਣ ਲਈ ਭੇਸ ਬਦਲਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਨਾ ਤਾਂ ਕੋਈ ਲਾਠੀਚਾਰਜ ਹੋਇਆ ਤੇ ਨਾ ਹੀ ਉਹ ਜ਼ਖਮੀਂ ਹੋਏ।

ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਨਾਲ ਹੋਰ ਪਾਰਟੀ ਆਗੂ ਨਜ਼ਰ ਆ ਰਹੇ ਹਨ। ਤਸਵੀਰ : ਨਿਰਮਲ ਸਟੂਡੀਓ 19-08-2026
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਇੰਕਸ਼ਾਫ ਕੀਤਾ ਕਿ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ਼ ਮੋਰਚੇ ਵਲੋਂ ਹੋਏ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਰਣਨੀਤੀ ਤਹਿਤ ਉਨ੍ਹਾਂ ਪੁਲਿਸ ਨੂੰ ਚਕਮਾ ਦੇਣ ਲਈ ਭੇਸ ਬਦਲਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਨਾ ਤਾਂ ਕੋਈ ਲਾਠੀਚਾਰਜ ਹੋਇਆ ਤੇ ਨਾ ਹੀ ਉਹ ਜ਼ਖਮੀਂ ਹੋਏ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਾਨ ਨੇ ਕਿਹਾ ਕਿ ਪੁਲਿਸ ਵਲੋਂ ਅੱਥਰੂ ਗੈਸ ਛੱਡਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ ਤੇ ਪ੍ਰਦਰਸ਼ਨਕਾਰੀ ਸਿੱਖ ਆਗੂਆਂ ਖਿਲਾਫ਼ ਐੱਫ.ਆਈ. ਆਰ ਦਰਜ ਕੀਤੀ ਗਈ, ਜੋ ਨਿੰਦਣਯੋਗ ਹੈ । ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਕੂਲ, ਕਾਲਜ, ਦੁਕਾਨਾਂ ਅਤੇ ਰੇਲ ਸੇਵਾਵਾਂ ਬੰਦ ਰਹਿਣਗੀਆਂ, ਇਹ ਬੰਦ ਸਿਰਫ਼ ਪੰਜਾਬ ਤੱਕ ਸੀਮਿਤ ਨਾ ਰਹਿ ਕੇ ਪੰਜਾਬੀ ਵਸੋਂ ਵਾਲੇ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਖੇਤਰਾਂ ਵਿਚ ਵੀ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਵੀ ਅਜੇ ਤੱਕ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਪੰਥਕ ਏਕਤਾ ਦੀ ਲੋੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਈ ਅਕਾਲੀ ਧੜਿਆਂ ਵਲੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀਆਂ ਜਾ ਰਹੀਆਂ ਸਿਆਸੀ ਮੁਲਾਕਾਤਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਾਦਲ ਦਲ ਦੇ ਆਗੂ ਵਾਰ-ਵਾਰ ਪ੍ਰਧਾਨ ਮੰਤਰੀ ਕੋਲ ਜਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ । ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਨ ਦੇ ਨਾਲ ਨਾਲ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕਰਵਾਈ ਜਾ ਰਹੀ ਵੱਡੀ ਪੰਥਕ ਕਾਨਫਰੰਸ ਵਿਚ ਸੰਗਤਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦਕ ਸਕੱਤਰ ਜਸਬੀਰ ਸਿੰਘ ਬਚੜੇ, ਹਰਮਨਦੀਪ ਸਿੰਘ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਬਰਾੜ, ਕੁਲਵੰਤ ਸਿੰਘ ਕੋਟਲਾ, ਪਰਮਜੀਤ ਸਿੰਘ ਖਾਸਾ, ਜਸਕਰਨ ਸਿੰਘ ਆਦਿ ਪਾਰਟੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਮਬੱਤੀਆਂ ਲੈ ਕੇ ਸੜਕਾਂ ’ਤੇ ਉੱਤਰੇ ਅਧਿਆਪਕ ਅਗਲੀ ਖ਼ਬਰ ਬਜ਼ੁਰਗ ਮਾਤਾ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖਿੱਚੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।