19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਥਾਣਾ ਸੁਲਤਾਨਵਿੰਡ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 18 ਅਗਸਤ (ਗੁਰਨਾਮ ਸਿੰਘ ਬੁੱਟਰ)ਂਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਨਸ਼ਿਆਂ ਵਿਰੁੱਧ ਸਖਤ ਕਾਰਵਾਈਆਂ ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਏ.

ਅਜੀਤ ਡੈਸਕ 19-08-2026
ਸੁਲਤਾਨਵਿੰਡ, 18 ਅਗਸਤ (ਗੁਰਨਾਮ ਸਿੰਘ ਬੁੱਟਰ)ਂਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਨਸ਼ਿਆਂ ਵਿਰੁੱਧ ਸਖਤ ਕਾਰਵਾਈਆਂ ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਏ. ਐੱਸ. ਆਈ. ਕੁਲਦੀਪ ਸਿੰਘ ਦੀ ਅਗਵਾਈ ਹੇਠ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਲਈ ਰਿਮਾਂਡ ਹਾਸਲ ਹੋਇਆ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅਜੇਪਾਲ ਸਿੰਘ ਪੁੱਤਰ ਜੱਜ ਸਿੰਘ ਵਾਸੀ ਪਿੰਡ ਬਾਠ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ ।
ਪਿਛਲੀ ਖ਼ਬਰ ਚੁੱਘ ਨੂੰ ਗੁਜਰਾਤ ਇੰਚਾਰਜ ਨਿਯੁਕਤ ਕਰਨ ਲਈ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੈਂਥਰ ਡਵੀਜ਼ਨ ਵਲੋਂ ਸ਼ਹੀਦਾਂ ਅਤੇ ਵੀਰ ਨਾਰੀਆਂ ਨੂੰ ਸਮਰਪਿਤ ਮੋਟਰਸਾਈਕਲ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।