19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ

ਅੰਮ੍ਰਿਤਸਰ, 18 ਅਗਸਤ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸੰਬੰਧਿਤ ਮਾਮਲੇ ’ਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਹਰਭਗਵਾਨ ਸਿੰਘ ਸਿੱਧੂਪੁਰ ਦੀ ਦਸਤਾਰ ਉਤਾਰੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਅੰਦਰ ਕਿਸੇ ਵੀ ਵਿਅਕਤੀ ਨਾਲ ਹੁੱਲੜਬਾਜ਼ੀ ਕਰਨਾ ਅਤੇ ਖ਼ਾਸ ਕਰਕੇ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ।

ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸੰਬੰਧਿਤ ਮਾਮਲੇ ’ਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਹਰਭਗਵਾਨ ਸਿੰਘ ਸਿੱਧੂਪੁਰ ਦੀ ਦਸਤਾਰ ਉਤਾਰੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਅੰਦਰ ਕਿਸੇ ਵੀ ਵਿਅਕਤੀ ਨਾਲ ਹੁੱਲੜਬਾਜ਼ੀ ਕਰਨਾ ਅਤੇ ਖ਼ਾਸ ਕਰਕੇ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਹਿਚਾਣ ਹੈ, ਜਿਸ ਦਾ ਸਤਿਕਾਰ ਹਰ ਸਿੱਖ ਦਾ ਫਰਜ਼ ਹੈ । ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿਚ ਅਜਿਹੀ ਹੁੱਲੜਬਾਜ਼ੀ ਨੂੰ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਤਾਰ ਦੀ ਬੇਅਬਦੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਯਕੀਨੀ ਬਣਾਵੇ, ਤਾਂ ਜੋ ਕੋਈ ਵੀ ਵਿਅਕਤੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ।
ਪਿਛਲੀ ਖ਼ਬਰ ਅੰਧ-ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਸਮਾਰੋਹ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚੁੱਘ ਨੂੰ ਗੁਜਰਾਤ ਇੰਚਾਰਜ ਨਿਯੁਕਤ ਕਰਨ ਲਈ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।