21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੀ. ਆਈ. ਬੀ. ਵਲੋਂ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਕਰਵਾਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਲੋਕ-ਭਲਾਈ ’ਚ ਭੂਮਿਕਾ ਵਿਸ਼ੇ ’ਤੇ ਕੀਤੀ ਚਰਚਾ

ਅੰਮ੍ਰਿਤਸਰ, 20 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੱਤਰ ਸੂਚਨਾ ਦਫ਼ਤਰ (ਪੀ. ਆਈ.

‘ਵਾਰਤਾਲਾਪ’ ਮੀਡੀਆ ਵਰਕਸ਼ਾਪ ਦੌਰਾਨ ਪਹੁੰਚੇ ਬੁਲਾਰਿਆਂ ਨੂੰ ਸਨਮਾਨਿਤ ਕਰਦੇ ਹੋਏ ਮੀਡੀਆ ਅਤੇ ਸੰਚਾਰ ਅਧਿਕਾਰੀ ਡਾ. ਵਿਕਰਮ ਸਿੰਘ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 21-08-2026
ਅੰਮ੍ਰਿਤਸਰ, 20 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੱਤਰ ਸੂਚਨਾ ਦਫ਼ਤਰ (ਪੀ. ਆਈ. ਬੀ.) ਚੰਡੀਗੜ੍ਹ ਦੀ ਜਲੰਧਰ ਸ਼ਾਖ਼ਾ ਵਲੋਂ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਕਰਵਾਈ ਗਈ, ਜਿਸ ‘ਚ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇ ਪੱਤਰਕਾਰ ਸ਼ਾਮਲ ਹੋਏ। ਇਸ ਮੀਡੀਆ ਵਰਕਸ਼ਾਪ ‘ਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਲੋਕ-ਭਲਾਈ ‘ਚ ਭੂਮਿਕਾ ਵਿਸ਼ੇ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਪੱਤਰਕਾਰਾਂ ਨਾਲ ਚਰਚਾ ਕੀਤੀ ਗਈ। ਵਰਕਸ਼ਾਪ ਦੌਰਾਨ ਅੰਮ੍ਰਿਤਸਰ ‘ਚ ਨੈਸ਼ਨਲ ਹਾਈਵੇਅ ਬੁਨਿਆਦੀ ਢਾਂਚੇ ਦੇ ਵਿਸਤਾਰ ‘ਚ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੀ ਭੂਮਿਕਾ’ ਵਿਸ਼ੇ ‘ਤੇ ਚਰਚਾ ਕਰਦੇ ਹੋਏ ਜਸਪ੍ਰੀਤ ਮੈਨੇਜਰ ਟੈਕਨਾਲੋਜੀ (ਐੱਨ. ਐੱਚ. ਏ. ਆਈ.) ਅੰਮ੍ਰਿਤਸਰ ਨੇ ਦੱਸਿਆ ਕਿ ਐੱਨ. ਐੱਚ. ਏ. ਆਈ. ਦੇ ਸੜਕੀ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਕਰੀਬ 595 ਕਿੱਲੋਮੀਟਰ ਦੇ ਕਰੀਬ 5668 ਕਰੋੜ ਦੀ ਲਾਗਤ ਦੇ 12 ਪ੍ਰੋਜੈਕਟ ਚੱਲ ਰਹੇ ਹਨ ਅਤੇ 9 ਪ੍ਰੋਜੈਕਟਸ ਦਾ ਕਾਰਜ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਉੱਤੇ ਸਫ਼ਰ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਹਾਇਤਾ ਲਈ ਨੈਸ਼ਨਲ ਹਾਈਵੇਅ ਹੈਲਪਲਾਈਨ 1033 ਉੱਤੇ 24 ਘੰਟੇ ਸੰਪਰਕ ਕੀਤਾ ਜਾ ਸਕਦਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅੰਮ੍ਰਿਤਸਰ ਤੋਂ ਡਾ. ਅਮਰਦੀਪ ਸਿੰਘ, ਜ਼ਿਲ੍ਹਾ ਮਾਸ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੀਆਂ ਯੋਜਨਾਵਾਂ ਦੀ ਲੋਕ-ਭਲਾਈ ‘ਚ ਭੂਮਿਕਾ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜੇਕਰ ਦੇਸ਼ ਦੇ ਲੋਕ ਤੰਦਰੁਸਤ ਹੋਣਗੇ ਤਾਂ ਦੇਸ਼ ਦੀ ਤਰੱਕੀ ‘ਚ ਉਹ ਆਪਣਾ ਪੂਰਾ ਯੋਗਦਾਨ ਦੇ ਸਕਣਗੇ। ਪਰਮਿੰਦਰ ਸਿੰਘ ਸੈਣੀ (ਸਟੇਟ ਐਵਾਰਡੀ), ਜ਼ਿਲ੍ਹਾ ਗਾਈਡੈਂਸ ਕਾਊਂਸਲਰ (ਸੇਵਾਮੁਕਤ) ਨੇ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਮੁਹਿੰਮ ਵਿਸ਼ੇ ‘ ਤੇ ਚਰਚਾ ਕਰਦੇ ਹੋਏ ਕਿਹਾ ਕਿ ਕਿਸੇ ਵੀ ਕੌਮ ਦਾ ਅਸਲ ਸਰਮਾਇਆ ਉਸ ਦੇ ਨੌਜਵਾਨ ਹਨ, ਇਸ ਲਈ ਖ਼ਾਸ ਕਰ ਨੌਜਵਾਨ ਵਰਗ ਦਾ ਨਸ਼ਿਆ ਤੋਂ ਮੁਕਤ ਹੋਣਾ ਬਹੁਤ ਲਾਜ਼ਮੀ ਹੈ। ਭਾਰਤ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਮਿਸ. ਅਪਰਨਾ ਸ਼ਰਮਾ, ਚੀਫ਼ ਜ਼ਿਲ੍ਹਾ ਲੀਡ ਮੈਨੇਜਰ ਅੰਮ੍ਰਿਤਸਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਆਮ ਨਾਗਰਿਕਾਂ ਦੀ ਵਿੱਤੀ ਸੁਰੱਖਿਆ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਬੀਮਾ ਤੇ ਪੈਨਸ਼ਨ ਯੋਜਨਾਵਾਂ ਬਾਰੇ ਚਾਨਣਾ ਪਾਇਆ। ਪ੍ਰੋਗਰਾਮ ‘ਚ ਇੰਦਰਜੀਤ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ ਨੇ ਪੀ. ਆਈ. ਬੀ. ਦੇ ਵਾਰਤਾਲਾਪ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਰਕਾਰ ਅਤੇ ਮੀਡੀਆ ਦਰਮਿਆਨ ਵਧੇਰੇ ਚੰਗਾ ਤਾਲਮੇਲ ਸਥਾਪਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ‘ਚ ਵਧੇਰੇ ਸਾਰਥਕ ਹੁੰਦੇ ਹਨ। ਇਸ ਮੌਕੇ ਪੀ. ਆਈ. ਬੀ. ਜਲੰਧਰ ਦੇ ਮੀਡੀਆ ਅਤੇ ਸੰਚਾਰ ਅਧਿਕਾਰੀ ਡਾ. ਵਿਕਰਮ ਸਿੰਘ ਨੇ ਵਰਕਸ਼ਾਪ ‘ਚ ਪਹੁੰਚੇ ਸਭ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਵਾਰਤਾਲਾਪ’ ਸਰਕਾਰੀ ਯੋਜਨਾਵਾਂ ਅਤੇ ਪਹਿਲਕਦਮੀਆਂ ਨਾਲ ਸੰਬੰਧਿਤ ਸੂਚਨਾ ਦੇ ਪ੍ਰਭਾਵਸ਼ਾਲੀ ਪ੍ਰਸਾਰ, ਬਿਹਤਰ ਤਾਲਮੇਲ ਅਤੇ ਸੰਵਾਦ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ। ਇਸ ਮੌਕੇ ਡਾ. ਸੁਖਦੀਪ ਸਿੰਘ ਸੂਚਨਾ ਸਹਾਇਕ ਨੇ ਵਰਕਸ਼ਾਪ ‘ਚ ਪਹੁੰਚੇ ਪੱਤਰਕਾਰਾਂ, ਬੁਲਾਰਿਆਂ ਅਤੇ ਵਰਕਸ਼ਾਪ ਦਾ ਪ੍ਰਬੰਧ ਕਰਨ ਵਾਲੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਸਾਂਘਣਾ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਹਾਲ ਦਾ ਉਦਘਾਟਨ ਸਮਾਗਮ 23 ਨੂੰ ਅਗਲੀ ਖ਼ਬਰ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖ਼ਲਾ 10 ਸਤੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।