22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਗਰ ਨਿਗਮ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਨੂੰ 27 ਅਗਸਤ ਦੀ ਸਮੂਹਿਕ ਛੁੱਟੀ ’ਤੇ ਜਾਣ ਸੰਬੰਧੀ ਦਿੱਤਾ ਨੋਟਿਸ

ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ)- ਨਗਰ ਨਿਗਮ ਦੀਆਂ ਸਾਂਝੇ ਫਰੰਟ ਦੀਆਂ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 27 ਅਗਸਤ ਦੀ ਸਮੂਹਿਕ ਛੁੱਟੀ ’ਤੇ ਜਾਣ ਸੰਬੰਧੀ ਨੋਟਿਸ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਮੁਲਾਜ਼ਮਾਂ ਦੇ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ।

ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ)- ਨਗਰ ਨਿਗਮ ਦੀਆਂ ਸਾਂਝੇ ਫਰੰਟ ਦੀਆਂ ਯੂਨੀਅਨਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ 27 ਅਗਸਤ ਦੀ ਸਮੂਹਿਕ ਛੁੱਟੀ ’ਤੇ ਜਾਣ ਸੰਬੰਧੀ ਨੋਟਿਸ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਮੁਲਾਜ਼ਮਾਂ ਦੇ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ। ਯੂਥ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਾਜ ਕਲਿਆਣ, ਕਰਮਚਾਰੀ ਤਾਲਮੇਲ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਵਾਲੀਆ, ਪੈਨਸ਼ਨਰਜ਼ ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਕੇ. ਪੀ., ਟੈਕਨੀਕਲ ਯੂਨੀਅਨ ਪ੍ਰਧਾਨ ਲਖਵਿੰਦਰ ਸਿੰਘ, ਚਰਨਜੀਤ ਸਿੰਘ, ਅੰਮ੍ਰਿਤਸਰ ਵਰਕਰਜ਼ ਯੂਨੀਅਨ ਸੀਟੂ ਪ੍ਰਧਾਨ ਭਗਵੰਤ ਸਿੰਘ, ਮੁਲਾਜ਼ਮ ਤਾਲਮੇਲ ਦਲ ਮਨਦੀਪ ਸਿੰਘ, ਸੇਵਾਦਾਰ ਇੰਪਲਾਈਜ਼ ਯੂਨੀਅਨ ਪ੍ਰਧਾਨ ਰਾਜੇਸ਼ ਕੁਮਾਰ, ਵਰਕਸ਼ਾਪ ਯੂਨੀਅਨ ਚੇਅਰਮੈਨ ਰਾਜ ਕੁਮਾਰ ਰਾਜੂ, ਇੰਟਕ ਪ੍ਰਧਾਨ ਸੁਰਿੰਦਰ ਸੋਨੂੰ ਆਦਿ ਆਗੂਆਂ ਨੇ ਇਸ ਮੌਕੇ ਕਿਹਾ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀ। 27 ਅਗਸਤ ਤੱਕ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖਾ ਸੰਘਰਸ਼ ਅਰੰਭ ਕੀਤਾ ਜਾਣਗਾ। ਇਸ ਮੌਕੇ ਹਰਜੀਤ ਸਿੰਘ, ਗੁਰਦੇਵ ਸਿੰਘ ਚੱਠਾ, ਭੁਪਿੰਦਰ ਸਿੰਘ, ਬਿਕਰਮਜੀਤ ਸਿੰਘ, ਰਾਜਬੀਰ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਗੁਰਬਚਨ ਸਿੰਘ, ਅਸ਼ੋਕ ਕੁਮਾਰ, ਸੰਜੀਵ ਮਲਹੋਤਰਾ, ਸੋਨੂੰ ਰਾਵਤ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ - ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ- * ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸਜਾਇਆ... ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।