23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਮਰੀਕਾ ਨਿਵਾਸੀ ਸ਼ਰਧਾਲੂ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਲੰਗਰ ਸੇਵਾ ਲਈ ਗੱਡੀ ਅਤੇ ਰਾਸ਼ੀ ਭੇਟ

ਅੰਮ੍ਰਿਤਸਰ, 22 ਅਗਸਤ (ਜੱਸ)- ਅਮਰੀਕਾ ਨਿਵਾਸੀ ਸ਼ਰਧਾਲੂ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਿਰਹਾਣੇ ਆਦਿ ਲਈ 4 ਲੱਖ ਰੁਪਏ ਦੀ ਰਾਸ਼ੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ । ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਲਈ ਸ਼ਰਧਾ ਸਹਿਤ ਯੋਗਦਾਨ ਪਾਇਆ ਜਾਂਦਾ ਹੈ ।

ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ (ਜੱਸ)- ਅਮਰੀਕਾ ਨਿਵਾਸੀ ਸ਼ਰਧਾਲੂ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਿਰਹਾਣੇ ਆਦਿ ਲਈ 4 ਲੱਖ ਰੁਪਏ ਦੀ ਰਾਸ਼ੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ । ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਲਈ ਸ਼ਰਧਾ ਸਹਿਤ ਯੋਗਦਾਨ ਪਾਇਆ ਜਾਂਦਾ ਹੈ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ 26 ਅਗਸਤ ਨੂੰ ਪਹੁੰਚਣਗੇ ਚਵਿੰਡਾ ਦੇਵੀ- ਗਿੱਲ ਅਗਲੀ ਖ਼ਬਰ ਅਟਾਰਨੀ ਜਸਪ੍ਰੀਤ ਸਿੰਘ ਨੇ ਸੈਕਰਾਮੈਂਟੋ ਵਿਖੇ ਯੂ.ਐੱਸ.ਅਟਾਰਨੀ ਅਤੇ ਸਿਆਸੀ ਆਗੂ ਜ਼ੇਵੀਅਰ ਬੇਸੇਰਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।