24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਹਿੰਗਾਈ ਦੇ ਖ਼ਿਲਾਫ਼ ਕਾਮਰੇਡਾਂ ਨੇ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਵਧ ਰਹੀ ਮਹਿੰਗਾਈ ਨੂੰ ਲੈ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਾਰਟੀ ਦੇ ਝੰਡੇ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਮੁਜਾਹਰਾ ਕੀਤਾ ਗਿਆ । ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਕਾ: ਜਗਤਾਰ ਸਿੰਘ ਕਰਮਪੁਰਾ, ਅਤੇ ਗੁਰਪ੍ਰੀਤ ਸਿੰਘ ਸੋਨੂੰ ਨੇ਀ ਕਿਹਾ ਕਿ ਬੇਲਗਾਮ ਹੋਈ ਮਹਿੰਗਾਈ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ ।

ਕਾਮਰੇਡਾਂ ਦੇ ਮਹਿੰਗਾਈ ਨੂੰ ਲੈ ਕੇ ਕੀਤੇ ਗਏ ਮੁਜਾਹਰੇ ਦੌਰਾਨ ਸੰਬੋਧਨ ਕਰਦੇ ਹੋਏ ਜਗਤਾਰ ਸਿੰਘ ਕਰਮਪੁਰਾ। ਤਸਵੀਰ : ਹਰਜੀਤ ਸਿੰਘ 24-08-2026
ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਵਧ ਰਹੀ ਮਹਿੰਗਾਈ ਨੂੰ ਲੈ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਾਰਟੀ ਦੇ ਝੰਡੇ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਮੁਜਾਹਰਾ ਕੀਤਾ ਗਿਆ । ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਕਾ: ਜਗਤਾਰ ਸਿੰਘ ਕਰਮਪੁਰਾ, ਅਤੇ ਗੁਰਪ੍ਰੀਤ ਸਿੰਘ ਸੋਨੂੰ ਨੇ਀ ਕਿਹਾ ਕਿ ਬੇਲਗਾਮ ਹੋਈ ਮਹਿੰਗਾਈ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਹਿੰਗਾਈ ਨੂੰ ਕਾਬੂ ਪਾਉਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੰਬਾਨੀ ਅਤੇ ਅਡਾਨੀ ਵਰਗੇ ਵੱਡੇ ਉਦਯੋਗਪਤੀਆਂ ਨੂੰ ਖੁਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਟਾਂ ਦਾ ਮੁੱਲ ਇਸ ਵੇਲੇ 7000 ਤੋਂ ਵੱਧ ਕੇ 12 ਹਜਾਰ ਰੁਪਏ ਪ੍ਰਤੀ ਹਜਾਰ ਹੋ ਗਿਆ ਹੈ । ਜਿਸ ਕਾਰਨ ਮਜਦੂਰਾਂ ਦਾ ਕੰਮ ਠੱਪ ਹੋ ਗਿਆ ਹੈ । ਹਾਲਾਤ ਇਹ ਬਣ ਗਏ ਹਨ ਗਰੀਬ ਮਜ਼ਦੂਰਾਂ ਲਈ ਆਪਣਾ ਘਰ ਚਲਾਉਣਾ ਵੀ ਔਖਾ ਹੋ ਗਿਆ ਹੈ । ਮਹਿੰਗਾਈ ਦੀ ਮਾਰ ਨੇ ਉਨ੍ਹਾਂ ਦਾ ਲੱਕ ਤੋੜ ਦੇ ਰੱਖ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਮਹਿਗਾਈ ‘ਤੇ ਤਰੁੰਤ ਕਾਬੂ ਪਾਇਆ ਜਾਵੇ ਅਤੇ ਲੋਕਾਂ ਨੂੰ ਡਿਪੂਆਂ ਤੋਂ ਰਾਸ਼ਨ ਉਪਲਬੱਧ ਕਰਵਾਇਆ ਜਾਵੇ । ਇਸ ਮੌਕੇ ਬਾਬਾ ਨਿਰਮਲ ਸਿੰਘ, ਸਰਬਜੀਤ ਕੌਰ ਛੱਬੋ, ਵੀਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।