24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ

ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਐਨ. ਐੱਸ.

ਅਜੀਤ ਡੈਸਕ 24-08-2026
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਰਾਸ਼ਟਰੀ ਏਕਤਾ, ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਸਹੁੰ ਚੁਕਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਸਮਾਜ ‘ਚ ਪਿਆਰ, ਸਹਿਯੋਗ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਐਨ.ਐਸ.ਐਸ. ਯੂਨਿਟ ਵਲੋਂ ਸਮਾਜ ‘ਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ‘ਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਤੇ ਵਲੰਟੀਅਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਮੁਜ਼ਾਹਰਾ ਅਗਲੀ ਖ਼ਬਰ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ‘ਬੈਸਟ ਪ੍ਰਿੰਸੀਪਲ 2026’ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।