26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਤਕਾ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਸਕੂਲ ਦੀ ਸਿੰਗਲ ਸੋਟੀ ਟੀਮ ਨੇ ਪਹਿਲਾ ਸਥਾਨ ਅਤੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਤਕਾ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਸਕੂਲ ਦੀ ਸਿੰਗਲ ਸੋਟੀ ਟੀਮ ਨੇ ਪਹਿਲਾ ਸਥਾਨ ਅਤੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਵੀ ਆਪਣੀ ਜਗ੍ਹਾ ਬਣਾਈ ਹੈ। ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਮੁਬਾਰਕਬਾਦ ਦਿੰਦੇ ਹੋਏ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਬਾਬਾ ਬੁੱਧ ਸਿੰਘ ਆਡੀਟੋਰੀਅਲ ਹਾਲ ਜੰਗਲੀ ਬੂਟੀ ਨਾਲ ਢੱਕਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਭਾਨੂੰ) ਵਲੋਂ 27 ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।