25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਸ਼ਾਮੁਕਤ ਅਤੇ ਮੁੱਲ ਆਧਾਰਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ

ਅੰਮ੍ਰਿਤਸਰ, 24 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ.

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਬੁਲਾਰੇ। ਤਸਵੀਰ : ਨਿਰਮਲ ਸਟੂਡੀਓ 25-08-2026
ਅੰਮ੍ਰਿਤਸਰ, 24 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਾਸ਼ਟਰੀ ਪੱਧਰ ’ਤੇ ਚਲਾਈ ਜਾ ਰਹੀ ‘ਨਸ਼ਾਮੁਕਤ ਭਾਰਤ ਮੁਹਿੰਮ’ ਅਤੇ ‘ਮਿਸ਼ਨ ਸਪੰਧਨ’ ਦੇ ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਬਾਰੇ ਜਾਗਰੁਕਤਾ ਅਤੇ ਸਹੁੰ ਚੁੱਕਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੁਕ ਕਰਨਾ ਸੀ। ਇਹ ਪ੍ਰੋਗਰਾਮ ਸਕੂਲ ਵਲੋਂ ਮਨਾਏ ਜਾ ਰਹੇ ਵੇਦ ਪ੍ਰਚਾਰ ਹਫ਼ਤੇ ਦਾ ਵੀ ਹਿੱਸਾ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਿਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸਾਥੀਆਂ ਦੇ ਦਬਾਅ ਦਾ ਡੱਟ ਕੇ ਸਾਹਮਣਾ ਕਰਨ ਅਤੇ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਯੋਗਾ, ਸੰਗੀਤ ਅਤੇ ਕਲਾ ਵਰਗੀਆਂ ਰਚਨਾਤਮਕ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਐਂਟੀਡਰੱਗ ਜਾਗਰੁਕਤਾ ਗਤੀਵਿਧੀ ਦੇ ਰੂਪ ‘ਚ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਸਹੁੰ ਵੀ ਲਈ। ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਉਦੇਸ਼ਪੂਰਨ ਜੀਵਨ ਵੱਲ ਸੇਧ ਦੇਣ ’ਚ ਮੁੱਲ ਅਧਾਰਿਤ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵੀ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ ’ਤੇ ਵਰਕਸ਼ਾਪ ਸਮਾਪਤ ਅਗਲੀ ਖ਼ਬਰ ਸੁਲਤਾਨਵਿੰਡ ਦੀਆਂ ਗਲੀਆਂ-ਬਾਜ਼ਾਰਾਂ ’ਚ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਲੋਕਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।