26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੋਨੇ ਨੇ ਫੜੀ ਤੇਜ਼ੀ, 3 ਹਫ਼ਤਿਆਂ ’ਚ 20 ਹਜ਼ਾਰ ਰੁਪਏ ਹੋਇਆ ਮਹਿੰਗਾ ਚਾਂਦੀ ਦੀਆਂ ਕੀਮਤਾਂ ’ ਚ ਵੀ ਹੋਇਆ ਇਜ਼ਾਫਾ

ਅੰਮ੍ਰਿਤਸਰ, 25 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਦੇਸ਼ ’ਚ ਖਾਦ ਪਦਾਰਥਾਂ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਦੇ ਨਾਲ ਨਾਲ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ । ਸੋਨੇ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪਿਛਲੇ 3 ਹਫਤਿਆਂ ’ਚ ਸੋਨਾ ਕਰੀਬ 20 ਹਜ਼ਾਰ ਰੁਪਏ ਮਹਿੰਗਾ ਹੋ ਗਿਆ ਹੈ ।

ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਦੇਸ਼ ’ਚ ਖਾਦ ਪਦਾਰਥਾਂ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਦੇ ਨਾਲ ਨਾਲ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ । ਸੋਨੇ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਪਿਛਲੇ 3 ਹਫਤਿਆਂ ’ਚ ਸੋਨਾ ਕਰੀਬ 20 ਹਜ਼ਾਰ ਰੁਪਏ ਮਹਿੰਗਾ ਹੋ ਗਿਆ ਹੈ । ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਨੇ ਦੱਸਿਆ ਕਿ ਸੰਸਾਰਕ ਉਥਲ-ਪੁਥਲ ਕਾਰਨ ਸੋਨੇ ਦੀ ਕੀਮਤ ਤੇਜ਼ੀ ਨਾਲ ਵਧ ਰਹੀ ਹੈ । ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਕਾਰੋਬਾਰ ’ਤੇ ਵੀ ਪਵੇਗਾ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸੋਨੇ ’ਚ ਲਗਾਤਾਰ ਤੇਜ਼ੀ ਨੇ ਕਾਰੋਬਾਰੀਆਂ ਨੂੰ ਵੀ ਪ੍ਰਭਾਵਿਤ ਕੀਤਾ । ਸਾਲ ਦੇ ਸ਼ੁਰੂ ’ਚ ਸੋਨਾ 1 ਲੱਖ 83 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਕੇ ਹੇਠਾਂ ਆਉਣਾ ਸ਼ੁਰੂ ਹੋ ਗਿਆ ਸੀ ਅਤੇ ਜੂਨ ਤੇ ਜੁਲਾਈ ਦੇ ਮਹੀਨੇ ਸੋਨੇ ਦੀਆਂ ਕੀਮਤਾਂ ’ਚ ਖੜੋਤ ਦੇਖਣ ਨੂੰ ਮਿਲੀ, ਪਰ ਅਗਸਤ ਮਹੀਨੇ ’ਚ ਸੋਨੇ ਨੇ ਮੁੜ ਤੇਜ਼ੀ ਫੜਨ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦ ਸਮੇਂ ’ਚ 24 ਕੈਰੇਟ ਸੋਨੇ ਦੀ ਕੀਮਤ ਕਰੀਬ 1 ਲੱਖ 60 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ ਚਾਂਦੀ ਵੀ 2.50 ਲੱਖ ਤੱਕ ਪਹੁੰਚ ਗਈ ਹੈ। ਤਿੰਨ ਹਫਤਿਆਂ ’ਚ ਹੀ ਸੋਨਾ 20 ਹਜ਼ਾਰ ਰੁਪਏ ਮਹਿੰਗਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੀਵਾਲੀ ਤੱਕ ਸੋਨਾ 2 ਲੱਖ ਅਤੇ ਚਾਂਦੀ 3.50 ਲੱਖ ਦੇ ਅੰਕੜੇ ਨੂੰ ਪਾਰ ਕਰ ਸਕਦਾ ਹੈ।
ਪਿਛਲੀ ਖ਼ਬਰ ਪਾਕਿ ਦੇ ਬੱਚਿਆਂ ਦਾ ਭਵਿੱਖ ਸਿੰਧੂ ਨਦੀ ਦੇ ਪਾਣੀ ’ਤੇ ਨਿਰਭਰ : ਮੁਈਨ ਵੱਟੂ ਅਗਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦੇ ਮੁਲਾਜ਼ਮ ਵੀ ਲੈਣਗੇ ਸਮੂਹਿਕ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।