ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 26 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਵਾਦ-ਵਿਵਾਦ ਮੁਕਾਬਲੇ ’ਚ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਆਂਚਲ ਮਹਾਜਨ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਨੇ ਮਿਲੇਨੀਅਮ ਸਕੂਲ ਵਲੋਂ ਕਰਵਾਏ ਗਏ ਮੁਕਾਬਲੇ ’ਚ ਪੂਰੇ ਆਤਮ-ਵਿਸ਼ਵਾਸ ਅਤੇ ਦ੍ਰਿੜਤਾ ਨਾਲ ਆਪਣਾ ਪੱਖ ਰੱਖਿਆ।
ਅਜੀਤ ਡੈਸਕ
27-08-2026