28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅੱਤ ਦੀ ਮਹਿੰਗਾਈ ਨੇ ਗਰੀਬ ਲੋਕਾਂ ਦਾ ਲੱਕ ਤੋੜਿਆ— ਡੈਨੀ ਬੰਡਾਲਾ ਮਹਿੰਗਾਈ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਜੰਡਿਆਲਾ ਗੁਰੂ, 27 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਜ਼ਰੂਰੀ ਵਸਤੂਆਂ ਦੀ ਮਹਿੰਗਾਈ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਰੋਸ ਮਾਰਚ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਭਗਵਾਨ ਵਾਲਮੀਕ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ । ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਦੇ ਅਨਾੜੀਆਂ ਦੀ ਸਰਕਾਰ ਹੈ ਅਤੇ ਪੰਜਾਬ ’ਚ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਗਰੀਬ ਲੋਕਾਂ ਦਾ ਜੀਵਨ ਨਿਰਬਾਹ ਕਰਨਾ ਬਹੁਤ ਔਖਾ ਹੋਇਆ ਪਿਆ ਹੈ ।

ਅਜੀਤ ਡੈਸਕ 28-08-2026
ਜੰਡਿਆਲਾ ਗੁਰੂ, 27 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਜ਼ਰੂਰੀ ਵਸਤੂਆਂ ਦੀ ਮਹਿੰਗਾਈ ਦੇ ਵਿਰੁੱਧ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਰੋਸ ਮਾਰਚ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਭਗਵਾਨ ਵਾਲਮੀਕ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ । ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਦੇ ਅਨਾੜੀਆਂ ਦੀ ਸਰਕਾਰ ਹੈ ਅਤੇ ਪੰਜਾਬ ’ਚ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਗਰੀਬ ਲੋਕਾਂ ਦਾ ਜੀਵਨ ਨਿਰਬਾਹ ਕਰਨਾ ਬਹੁਤ ਔਖਾ ਹੋਇਆ ਪਿਆ ਹੈ । ਉਨ੍ਹਾਂ ਕਿਹਾ ਕਿ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਗ਼ਰੀਬ ਵਰਗਾਂ ਨੂੰ ਵੱਡੀਆਂ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵਿਚ ਫ਼ਿਰੌਤੀਆਂ, ਕਤਲੋ ਗਾਰਦ, ਲੁੱਟਾਂ ਖੋਹਾਂ ਦਾ ਬੋਲਬਾਲਾ ਹੈ। ਇਸ ਮੌਕੇ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਹਰਜੀਤ ਸਿੰਘ ਬੰਡਾਲਾ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚੌਹਾਨ, ਮਨਜਿੰਦਰ ਸਿੰਘ ਸਰਜਾ, ਜਗਜੀਤ ਸਿੰਘ ਜੋਗੀ, ਸੁਰਿੰਦਰ ਸਿੰਘ ਸ਼ਾਹ, ਰਾਜਬੀਰ ਸਿੰਘ ਵਡਾਲੀ, ਜੋਗਾ ਸਿੰਘ ਅਮਰਕੋਟ, ਤਜਿੰਦਰ ਸਿੰਘ ਚੰਦੀ, ਪ੍ਰਤਾਪ ਸਿੰਘ ਕੌਂਸਲਰ, ਲਖਵਿੰਦਰ ਸਿੰਘ ਬੰਡਾਲਾ, ਜਸਵਿੰਦਰ ਸਿੰਘ ਝੰਡ, ਅਵਤਾਰ ਸਿੰਘ ਟੱਕਰ, ਸੋਨੂੰ ਧੀਰੇ ਕੋਟ, ਗੁਰਪਾਲ ਸਿੰਘ ਚੋਹਾਨ, ਪਰਮਿੰਦਰ ਸਿੰਘ ਰਿੱਪਨ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਜਾਣੀਆਂ, ਬਲਵਿੰਦਰ ਸਿੰਘ ਸਾਬਕਾ ਸਰਪੰਚ ਗਹਿਰੀ ਮੰਡੀ, ਜਗਤਾਰ ਸਿੰਘ ਜਾਣੀਆਂ, ਕੰਵਲਜੀਤ ਸਿੰਘ, ਬਲਵ ਗਿੱਲ, ਰਣਜੀਤ ਸਿੰਘ ਰਾਣਾ ਹਾਜ਼ਰ ਸਨ ।
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦਾ ਸ਼ਹਿਰ ਦੀ ਸਫ਼ਾਈ ਦਾ ਕੰਮ ਹੋਇਆ ਪ੍ਰਭਾਵਿਤ ਅਗਲੀ ਖ਼ਬਰ ਪੰਜਾਬ ਦੇ ਪਿੰਡਾਂ ’ਚ ਨਿੱਤ ਦਿਨ ਹੋ ਰਹੀਆਂ ਨਸ਼ੇ ਕਾਰਨ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।