ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖਣ ਪੁੰਨਿਆਂ ਮੌਕੇ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਦਰ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
29-08-2026