31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੇਵਾਮੁਕਤ ਏ.ਐੱਸ.ਆਈ. ਬਲਜਿੰਦਰ ਸਿੰਘ ਸੰਧੂ ਘਰਿੰਡੀ ਦਾ ਅਚਾਨਕ ਹੋਇਆ ਦਿਹਾਂਤ

ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ’ਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਏ. ਐੱਸ.

ਬਲਜਿੰਦਰ ਸਿੰਘ ਸੰਧੂ ਦੀ ਫਾਈਲ ਤਸਵੀਰ। 31-08-2026
ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ’ਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਏ.ਐੱਸ.ਆਈ. ਬਲਜਿੰਦਰ ਸਿੰਘ ਸੰਧੂ ਘਰਿੰਡੀ ਭਰਾਤਾ ਅਕਾਲੀ ਆਗੂ ਪਰਮਜੀਤ ਸਿੰਘ ਘਰਿੰਡੀ ਅਤੇ ਸਵਿੰਦਰ ਸਿੰਘ ਘਰਿੰਡੀ ਦਾ ਅਚਾਨਕ ਦਿਹਾਂਤ ਹੋ ਗਿਆ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਿਚ ਸੋਗ ਦੀ ਲੋੜ ਦੌੜ ਗਈ । ਬਲਜਿੰਦਰ ਸਿੰਘ ਸੰਧੂ ਜੋ ਕਿ ਹੁਣ ਸੰਧੂ ਕਾਲੋਨੀ ਛੇਹਰਟਾ ਵਿਖੇ ਪਰਿਵਾਰ ਸਮੇਤ ਰਹਿ ਰਹੇ ਸਨ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ਸਪੁੱਤਰ ਰਾਜਪ੍ਰਤਾਪ ਸਿੰਘ ਅਤੇ ਧੀ ਅਨਮੋਲਪ੍ਰੀਤ ਕੌਰ ਦੇ ਕੈਨੇਡਾ ਤੋਂ ਵਾਪਸ ਪਰਤਣ ਉਪਰੰਤ ਅੱਜ ਕੀਤਾ ਗਿਆ । ਚਿਤਾ ਨੂੰ ਅਗਨੀ ਸਪੁੱਤਰ ਰਾਜਪ੍ਰਤਾਪ ਸਿੰਘ ਵਲੋਂ ਦਿਖਾਈ ਗਈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੇ ਧਰਮਪਤਨੀ ਡਾ: ਅਵਤਾਰ ਕੌਰ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਇੰਸ: ਅਨੋਖ ਸਿੰਘ ਔਲਖ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ, ਨੰਬਰਦਾਰ ਜਸਪਿੰਦਰ ਸਿੰਘ ਭਲਾ ਪਿੰਡ, ਨਵਤੇਜ ਸਿੰਘ ਸੁੱਗਾ, ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਫੁੱਲੇਚੱਕ, ਦਲਬੀਰ ਸਿੰਘ ਢਿੱਲੋਂ ਫੁੱਲੇਚੱਕ, ਲਖਬੀਰ ਸਿੰਘ ਢਿੱਲੋਂ ਫੁੱਲੇਚੱਕ, ਡਾ: ਇੰਦਰਜੀਤ ਸਿੰਘ ਮਹਿਲਾਂਵਾਲਾ, ਬਲਵਿੰਦਰ ਸਿੰਘ ਸਲੇਮਪੁਰਾ, ਕਾਬਲ ਸਿੰਘ ਛੀਨਾ, ਹਰਪਾਲ ਸਿੰਘ, ਪਰਮਜੀਤ ਸਿੰਘ ਗਿੱਲ ਕੋਟਕਪੂਰਾ, ਰੌਬਿਨ ਅਟਾਰੀ, ਕੁਲਵਿੰਦਰ ਸਿੰਘ ਕੋਟਲੀ, ਪਰਮਜੀਤ ਸਿੰਘ ਬੋਪਰਾਏ, ਸਾਹਿਬ ਸਿੰਘ ਕੋਟਲੀ, ਜਸਵਿੰਦਰ ਸਿੰਘ ਢਿੱਲੋਂ, ਗੁਰਚੇਤ ਸਿੰਘ ਢਿੱਲੋਂ, ਗੁਰਜੰਟ ਸਿੰਘ ਟਪਿਆਲਾ ਅਤੇ ਗੁਰਸੇਵਕ ਸਿੰਘ ਕੈਨੇਡਾ ਸਮੇਤ ਹੋਰਨਾਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਗੁੱਝਾਪੀਰ ਵਿਖੇ ਕ੍ਰਿਸਚੀਅਨ ਫ਼ਰੰਟ ਦੀ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਉਲੀਕੀ ਰਣਨੀਤੀ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਦੀ ਸਮਾਪਤੀ ਮੌਕੇ ਸੇਵਾਵਾਂ ਨਿਭਾਉਣ ਵਾਲੇ ਸਟਾਫ ਅਤੇ ਸੇਵਾਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।