01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੁਲਿਸ ਵਲੋਂ ਅੰਮ੍ਰਿਤਸਰ ਸ਼ਹਿਰ ’ਚ ਹੁਣ ਆਪਰੇਸ਼ਨ ਸੰਪਰਕ ਸ਼ੁਰੂ ਲੋਕ ਨਸ਼ਿਆਂ, ਗੈਂਗਸਗਟਰਵਾਦ ਖ਼ਿਲਾਫ਼ ਇਕਜੁੱਟ ਹੋਣ: ਪੁਲਿਸ ਕਮਿਸ਼ਨਰ ਗਿੱਲ 17 ਤੋਂ 25 ਸਾਲ ਦੇ ਨੌਜਵਾਨਾਂ ਦੀ ਅਪਰਾਧ ’ਚ ਸ਼ਮੂਲੀਅਤ ਹੋਣਾ ਚਿੰਤਾ ਦਾ ਵਿਸ਼ਾ : ਸੀ. ਪੀ.

ਅੰਮ੍ਰਿਤਸਰ, 31 ਅਗਸਤ (ਰੇਸ਼ਮ ਸਿੰਘ)- ਸਬ-ਡਵੀਜ਼ਨ ਈਸਟ ਦੇ ਖੇਤਰ ’ਚ ਅਪਰੇਸ਼ਨ- ਸੰਪਰਕ ਤਹਿਤ ’ਚ ਪੁਲਿਸ ਅਧਿਕਾਰੀਆਂ ਅਤੇ ਇਲਾਕੇ ਦੇ ਸਮੂਹ ਮੁਹਤਬਰ ਵਿਅਕਤੀਆਂ ਪਤਵੰਤੇ ਸੱਜਣਾਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਲਗਭਗ ਦੋ ਮਹੀਨਿਆਂ ਦੌਰਾਨ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਲਗਾਤਾਰ ਕਾਰਵਾਈ ਕਰਦਿਆਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ’ਚੋਂ ਬਹੁਤਿਆਂ ਦੀ ਉਮਰ ਲਗਭਗ 17 ਤੋਂ 25 ਸਾਲ ਦੇ ਵਿਚਕਾਰ ਹੈ।

ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਰੇਸ਼ਮ ਸਿੰਘ)- ਸਬ-ਡਵੀਜ਼ਨ ਈਸਟ ਦੇ ਖੇਤਰ ’ਚ ਅਪਰੇਸ਼ਨ- ਸੰਪਰਕ ਤਹਿਤ ’ਚ ਪੁਲਿਸ ਅਧਿਕਾਰੀਆਂ ਅਤੇ ਇਲਾਕੇ ਦੇ ਸਮੂਹ ਮੁਹਤਬਰ ਵਿਅਕਤੀਆਂ ਪਤਵੰਤੇ ਸੱਜਣਾਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਲਗਭਗ ਦੋ ਮਹੀਨਿਆਂ ਦੌਰਾਨ ਸਰਹੱਦੀ ਖੇਤਰ ’ਚ ਪੁਲਿਸ ਵਲੋਂ ਲਗਾਤਾਰ ਕਾਰਵਾਈ ਕਰਦਿਆਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ’ਚੋਂ ਬਹੁਤਿਆਂ ਦੀ ਉਮਰ ਲਗਭਗ 17 ਤੋਂ 25 ਸਾਲ ਦੇ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਇਹ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਸਮਾਜ ਨੂੰ ਖਾਸ ਤੌਰ ’ਤੇ ਆਪਣੇ ਨੌਜਵਾਨਾਂ ਦੀ ਸੰਭਾਲ ਕਰਨ ਦੀ ਲੋੜ ਹੈ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ ਵਲੋਂ ਨੌਜਵਾਨਾਂ ਨੂੰ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਨਾਲ ਜੋੜਿਆ ਜਾਂਦਾ ਹੈ ਅਤੇ ਬਾਅਦ ਵਿਚ ਉਨ੍ਹਾਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜੇ ਕੋਈ ਨੌਜਵਾਨ ਇਸ ਜਾਲ ਵਿਚ ਫਸ ਜਾਂਦਾ ਹੈ ਅਤੇ ਬਾਅਦ ਵਿਚ ਇਸ ਤੋਂ ਬਾਹਰ ਨਿਕਲਣਾ ਚਾਹੁੰਦਾ ਹੈ ਤਾਂ ਉਸ ਨੂੰ ਡਰਾ-ਧਮਕਾ ਕੇ ਮੁੜ ਅਪਰਾਧ ਦੀ ਦੁਨੀਆ ਵਿਚ ਧੱਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੂਰੇ ਪੰਜਾਬ ਦੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਵਾਦ (ਬਦਮਾਸ਼ਵਾਦ) ਹਨ । ਇਹ ਦੋਵੇਂ ਸਮੱਸਿਆਵਾਂ ਸਿਰਫ਼ ਕਾਨੂੰਨ-ਵਿਵਸਥਾ ਨਾਲ ਸੰਬੰਧਿਤ ਨਹੀਂ, ਸਗੋਂ ਨੌਜਵਾਨ ਉਨ੍ਹਾਂ ਦੇ ਭਵਿੱਖ ਅਤੇ ਸਮੁੱਚੇ ਸਮਾਜ ਦੀ ਸੁਰੱਖਿਆ ਨਾਲ ਜੁੜੀਆਂ ਹੋਈਆਂ ਹਨ । ਪੰਜਾਬ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਰਾਹੀਂ ਨੌਜਵਾਨਾਂ ਨੂੰ ਗੁਮਰਾਹ ਕਰਕੇ ਅਪਰਾਧ ਵੱਲ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਾਜ਼ਿਸ਼ ਦਾ ਮੁਕਾਬਲਾ ਸਿਰਫ਼ ਪੁਲਿਸ ਨਹੀਂ ਸਗੋਂ ਸਮੁੱਚੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਕੀਤਾ ਜਾ ਸਕਦਾ ਹੈ । ਉਨ੍ਹਾਂ ਖਾਸ ਤੌਰ ’ਤੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਪੂਰਾ ਧਿਆਨ ਰੱਖਣ, ਬੱਚਿਆਂ ਨਾਲ ਰੋਜ਼ਾਨਾ ਗੱਲਬਾਤ ਕਰਨ, ਉਨ੍ਹਾਂ ਨਾਲ ਇਕੱਠੇ ਸਮਾਂ ਬਿਤਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਲੋੜ ਹੈ । ਅੱਜ ਦੇ ਮੋਬਾਈਲ ਅਤੇ ਸੋਸ਼ਲ ਮੀਡੀਆ ਦੇ ਦੌਰ ਵਿਚ ਮਾਪਿਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ । ਗੁਆਂਢੀ ਮੁਲਕ ਵਿਚ ਬੈਠੇ ਨਸ਼ਾ ਤਸਕਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਨੌਜਵਾਨਾਂ ਅਤੇ ਨਾਬਾਲਗ ਬੱਚਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੈਸੇ, ਗੱਡੀ ਜਾਂ ਹੋਰ ਲਾਲਚ ਦੇ ਕੇ ਆਪਣੇ ਜਾਲ ਵਿਚ ਫਸਾਉਣ ਦੀ ਕੋਸ਼ਿਸ਼ ਕਰਦੇ ਹਨ । ਪਹਿਲਾਂ ਛੋਟੇ-ਮੋਟੇ ਕੰਮ ਕਰਵਾਏ ਜਾਂਦੇ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਗੰਭੀਰ ਅਪਰਾਧਾਂ ਵਿਚ ਧੱਕਿਆ ਜਾਂਦਾ ਹੈ । ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਜਾਂ ਗੈਂਗਸਟਰਵਾਦ ਦੇ ਜਾਲ ਵਿਚ ਫਸ ਗਿਆ ਹੈ ਪਰ ਆਪਣੀ ਜ਼ਿੰਦਗੀ ਬਦਲਣਾ ਚਾਹੁੰਦਾ ਹੈ, ਤਾਂ ਉਹ ਪੁਲਿਸ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ । ਇਸ ਮੌਕੇ ਸ੍ਰੀਮਤੀ ਅਕਾਰਸ਼ੀ ਜੈਨ, ਡੀ.ਸੀ.ਪੀ , ਜਸਕਿਰਨ ਜੀਤ ਸਿੰਘ ਤੇਜਾ ਡੀ.ਸੀ.ਪੀ (ਸ਼ਹਿਰੀ) , ਮਨਮੋਹਨ ਸਿੰਘ ਏ.ਡੀ.ਸੀ.ਪੀ ਸਿਟੀ-3 , ਅਤੇ ਲਖਵਿੰਦਰ ਸਿੰਘ ਏ.ਸੀ.ਪੀ ਈਸਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਇਕ ਪ੍ਰਮੁੱਖ ਅੰਤਰਰਾਸ਼ਟਰੀ ਵਪਾਰ ਅਤੇ ਲੌਜਿਸਟਿਕਸ ਹੱਬ ਵਜੋਂ ਉਭਰੇਗਾ- ਚੇਅਰਮੈਨ ਅਭਿਸ਼ੇਕ ਦੇਵ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 22 ਜ਼ਿਲ੍ਹਿਆਂ ’ ਚ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।