02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਦੀ ਅਧਿਆਪਕਾ ਮਨਦੀਪ ਕੌਰ ਦੀ ਐੱਨ.ਸੀ.ਸੀ. ਵਿਚ ਅਫਸਰ ਵਜੋਂ ਨਿਯੁਕਤੀ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੀ ਅਧਿਆਪਕਾ ਮਨਦੀਪ ਕੌਰ ਨੂੰ ਐੱਨ. ਸੀ.

ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੀ ਅਧਿਆਪਕਾ ਮਨਦੀਪ ਕੌਰ ਨੂੰ ਐੱਨ.ਸੀ.ਸੀ. ਵਿਚ ਸੈਕਿੰਡ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ । ਇਸ ਸੰਬੰਧੀ ਸਕੂਲ ਮੁਖੀ ਪਵਨਦੀਪ ਕੌਰ ਨੇ ਦੱਸਿਆ ਕਿ ਸਕੂਲ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਧਿਆਪਕਾ ਮਨਦੀਪ ਕੌਰ ਨੂੰ ਅਫਸਰ ਟਰੇਨਿੰਗ ਅਕੈਡਮੀ ਗਵਾਲੀਅਰ ਵਿਖੇ 45 ਦਿਨਾਂ ਦੀ ਸਖ਼ਤ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ਉਪਰੰਤ ਐੱਨ.ਸੀ.ਸੀ. ਵਿਚ ਸੈਕਿੰਡ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ । ਹੁਣ ਮਨਦੀਪ ਕੌਰ ਇੱਕ ਐਸੋਸੀਏਟ ਐੱਨ.ਸੀ.ਸੀ. ਅਫਸਰ ਏ.ਐੱਨ.ਓ. ਵਜੋਂ ਸੇਵਾ ਨਿਭਾਉਣਗੇ । ਇਸ ਮੌਕੇ ਪ੍ਰਿੰ: ਪਵਨਦੀਪ ਕੌਰ ਅਤੇ ਸਮੂਹ ਸਟਾਫ ਨੇ ਏ.ਐੱਨ.ਓ. ਮਨਦੀਪ ਕੌਰ ਦੇ ਸਕੂਲ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਦਿੱਲੀ ਲਈ 27ਵਾਂ ਚੇਤਨ... ਅਗਲੀ ਖ਼ਬਰ ਅੰਮ੍ਰਿਤਸਰ ਦੇ ਪੱਕੇ ਸੀ.ਪੀ. ਹੋਣਗੇ ਹਰਮਨਬੀਰ ਗਿੱਲ : ਭੁੱਲਰ ਆਈ. ਜੀ. ਬਾਰਡਰ ਰੇਂਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।