02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਗਰ ਨਿਗਮ ਵਲੋਂ ਹਾਲ ਬਾਜ਼ਾਰ ਦੇ ਅੰਦਰ ਅਤੇ ਬਾਹਰ ਤੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਰੇਹੜੀ-ਫੜੀ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਵਲੋਂ ਸੜਕ ਦੀ ਜਗ੍ਹਾ ’ਤੇ ਕੀਤੇ ਜਾ ਰਹੇ ਗ਼ੈਰ-ਕਾਨੂੰਨੀ ਕਬਜ਼ਿਆਂ ਸਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਨੂੰ ਧਿਆਨ ’ਚ ਰੱਖਦੇ ਹੋਏ ਨਗਰ ਨਿਗਮ ਵਲੋਂ ਹਾਲ ਬਾਜ਼ਾਰ ਦੇ ਬਾਹਰੋਂ ਅਤੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਦੌਰਾਨ ਦੁਕਾਨਦਾਰਾਂ ਦਾ ਦੁਕਾਨਾਂ ਤੋਂ ਬਾਹਰ ਸੜਕ ਦੀ ਜਗ੍ਹਾ ’ਤੇ ਪਿਆ ਸਾਮਾਨ ਜ਼ਬਤ ਕੀਤਾ ਗਿਆ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਰੇਹੜੀ-ਫੜੀ ਵਾਲਿਆਂ ਅਤੇ ਹੋਰ ਦੁਕਾਨਦਾਰਾਂ ਵਲੋਂ ਸੜਕ ਦੀ ਜਗ੍ਹਾ ’ਤੇ ਕੀਤੇ ਜਾ ਰਹੇ ਗ਼ੈਰ-ਕਾਨੂੰਨੀ ਕਬਜ਼ਿਆਂ ਸਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਨੂੰ ਧਿਆਨ ’ਚ ਰੱਖਦੇ ਹੋਏ ਨਗਰ ਨਿਗਮ ਵਲੋਂ ਹਾਲ ਬਾਜ਼ਾਰ ਦੇ ਬਾਹਰੋਂ ਅਤੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਦੌਰਾਨ ਦੁਕਾਨਦਾਰਾਂ ਦਾ ਦੁਕਾਨਾਂ ਤੋਂ ਬਾਹਰ ਸੜਕ ਦੀ ਜਗ੍ਹਾ ’ਤੇ ਪਿਆ ਸਾਮਾਨ ਜ਼ਬਤ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ, ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਪ੍ਰੀਤੀ ਚੌਹਾਨ, ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਸਬੰਧਿਤ ਇਨਫੋਰਸਮੈਂਟ ਟੀਮ ਵਲੋਂ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ । ਨਗਰ ਨਿਗਮ ਦਫ਼ਤਰ ਵਿਖੇ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸੜਕਾਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਕੀਤੇ ਗਏ ਕਬਜ਼ਿਆਂ ਕਾਰਨ ਲੋਕਾਂ ਨੂੰ ਪੈਦਲ ਚੱਲਣ ਵਿਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ, ਇਨ੍ਹਾਂ ਕਬਜ਼ਿਆਂ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਪੈਦਾ ਹੋ ਰਹੀ ਹੈ। ਨਗਰ ਨਿਗਮ ਕਮਿਸ਼ਨਰ ਨੇ ਰੇਹੜੀ-ਫੜੀ ਚਾਲਕਾਂ ਅਤੇ ਹੋਰ ਕਬਜ਼ਾਧਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਸਾਫ਼ ਕੀਤੇ ਗਏ ਸਥਾਨਾਂ ’ਤੇ ਮੁੜ ਕਬਜ਼ਾ ਨਾ ਕੀਤਾ ਜਾਵੇ। ਦੁਬਾਰਾ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਲਾਗੂ ਨਿਯਮਾਂ ਅਤੇ ਪ੍ਰਬੰਧਾਂ ਅਨੁਸਾਰ ਸਾਮਾਨ ਅਤੇ ਸਮੱਗਰੀ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ, ਵਿਕ੍ਰੇਤਾਵਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਫੋਰਸਮੈਂਟ ਟੀਮਾਂ ਦਾ ਸਹਿਯੋਗ ਕਰਨ ਅਤੇ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਆਮ ਲੋਕਾਂ ਦੀ ਵਰਤੋਂ ਲਈ ਕਬਜ਼ਾ ਮੁਕਤ ਰੱਖਣ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਵਿਖੇ ਸੰਸਥਾ ਦਾ 34ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਦਿੱਲੀ ਲਈ 27ਵਾਂ ਚੇਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।