02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬੀ ਅਕਾਦਮੀ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਦੇ ‘450 ਸਾਲਾ ਸਥਾਪਨਾ ਦਿਵਸ’ ਨੂੰ ਸਮਰਪਿਤ ਗੁਰੂ ਨਗਰੀ ’ਚ ਕਰਵਾਈ ਜਾਵੇਗੀ ‘ਤਿੰਨ ਦਿਨਾ ਅੰਤਰ ਰਾਸ਼ਟਰੀ ਕਾਨਫਰੰਸ’

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬੀ ਅਕਾਦਮੀ ਅੰਮ੍ਰਿਤਸਰ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਵਿਸ਼ੇਸ਼ ਸਮਾਗਮਾਂ ਅਤੇ ਵਿਆਪਕ ਸਾਹਿਤਕ ਸੱਭਿਆਚਾਰਕ ਸਰਗਰਮੀਆਂ ਨਾਲ ਮਨਾਇਆ ਜਾਵੇਗਾ ਤੇ ਇਸ ਇਤਿਹਾਸਕ ਮੌਕੇ ਨੂੰ ਅੰਮ੍ਰਿਤਸਰ ਦੀ 450 ਸਾਲਾ ਵਿਰਾਸਤੀ ਯਾਤਰਾ ਨਾਲ ਜੋੜਦਿਆਂ ਸ਼ਹਿਰ ਦੇ ਇਤਿਹਾਸ, ਧਾਰਮਿਕ ਪ੍ਰੰਪਰਾ, ਸਾਹਿਤ, ਕਲਾ, ਸੱਭਿਆਚਾਰ ਅਤੇ ਲੋਕ-ਜੀਵਨ ਨੂੰ ਕੇਂਦਰ ਵਿਚ ਰੱਖ ਕੇ ਵੱਖ-ਵੱਖ ਸਮਾਗਮ ਉਲੀਕੇ ਜਾਣਗੇ। ਪੰਜਾਬੀ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਡਾ.

ਪੰਜਾਬੀ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਡਾ. ਗੁਰਬੀਰ ਸਿੰਘ ਅਤੇ ਸਕੱਤਰ ਡਾ. ਦਯਾ ਸਿੰਘ ਦੀਆਂ ਤਸਵੀਰਾਂ। ਅਜੀਤ : ਤਸਵੀਰਾਂ 02-09-2026
ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬੀ ਅਕਾਦਮੀ ਅੰਮ੍ਰਿਤਸਰ ਵਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਵਿਸ਼ੇਸ਼ ਸਮਾਗਮਾਂ ਅਤੇ ਵਿਆਪਕ ਸਾਹਿਤਕ ਸੱਭਿਆਚਾਰਕ ਸਰਗਰਮੀਆਂ ਨਾਲ ਮਨਾਇਆ ਜਾਵੇਗਾ ਤੇ ਇਸ ਇਤਿਹਾਸਕ ਮੌਕੇ ਨੂੰ ਅੰਮ੍ਰਿਤਸਰ ਦੀ 450 ਸਾਲਾ ਵਿਰਾਸਤੀ ਯਾਤਰਾ ਨਾਲ ਜੋੜਦਿਆਂ ਸ਼ਹਿਰ ਦੇ ਇਤਿਹਾਸ, ਧਾਰਮਿਕ ਪ੍ਰੰਪਰਾ, ਸਾਹਿਤ, ਕਲਾ, ਸੱਭਿਆਚਾਰ ਅਤੇ ਲੋਕ-ਜੀਵਨ ਨੂੰ ਕੇਂਦਰ ਵਿਚ ਰੱਖ ਕੇ ਵੱਖ-ਵੱਖ ਸਮਾਗਮ ਉਲੀਕੇ ਜਾਣਗੇ। ਪੰਜਾਬੀ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਡਾ. ਗੁਰਬੀਰ ਸਿੰਘ ਅਤੇ ਸਕੱਤਰ ਡਾ. ਦਯਾ ਸਿੰਘ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਮਹਿਜ ਇਕ ਸ਼ਹਿਰ ਨਹੀਂ, ਸਗੋਂ ਪੰਜਾਬ ਦੀ ਇਤਿਹਾਸਕ ਯਾਦ, ਧਾਰਮਿਕ ਆਸਥਾ, ਸਾਹਿਤਕ ਚੇਤਨਾ ਅਤੇ ਸੱਭਿਆਚਾਰਕ ਪਛਾਣ ਦਾ ਮਹੱਤਵਪੂਰਨ ਕੇਂਦਰ ਹੈ। ਸ੍ਰੀ ਗੁਰੂ ਰਾਮਦਾਸ ਜੀ ਨਾਲ ਜੁੜੀ ਇਸ ਪਾਵਨ ਨਗਰੀ ਨੇ ਸਿੱਖ ਇਤਿਹਾਸ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਨੂੰ ਵੀ ਵੱਡੇ ਪੱਧਰ ’ਤੇ ਪ੍ਰਭਾਵਿਤ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਾਜ਼ਰੀ ਨੇ ਅੰਮ੍ਰਿਤਸਰ ਨੂੰ ਵਿਸ਼ਵ ਪੱਧਰ ’ਤੇ ਵਲਿੱਖਣ ਪਛਾਣ ਦਿੱਤੀ ਹੈ। ਇਤਿਹਾਸ ਦੇ ਅਨੇਕਾਂ ਮਹੱਤਵਪੂਰਨ ਪੜਾਵਾਂ ਦੀ ਗਵਾਹ ਇਹ ਨਗਰੀ ਅੱਜ ਵੀ ਆਪਣੀ ਬਹੁਪੱਖੀ ਵਿਰਾਸਤ ਨੂੰ ਸਾਂਭੀ ਬੈਠੀ ਹੈ। ਡਾ. ਗੁਰਬੀਰ ਸਿੰਘ ਅਤੇ ਡਾ. ਦਯਾ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੀ ਵਿਰਾਸਤ ਦਾ ਘੇਰਾ ਕੇਵਲ ਧਾਰਮਿਕ ਮਹੱਤਤਾ ਤੱਕ ਸੀਮਤ ਨਹੀਂ, ਇਹ ਸ਼ਹਿਰ ਪੰਜਾਬੀ ਸਾਹਿਤ, ਪੱਤਰਕਾਰੀ, ਕਲਾ, ਸੰਗੀਤ, ਰੰਗਮੰਚ ਅਤੇ ਸੱਭਿਆਚਾਰਕ ਚਿੰਤਨ ਦਾ ਵੀ ਪ੍ਰਮੁੱਖ ਕੇਂਦਰ ਰਿਹਾ ਹੈ। ਇਸ ਲਈ 450 ਸਾਲਾ ਸਥਾਪਨਾ ਦਿਵਸ ਨੂੰ ਅੰਮ੍ਰਿਤਸਰ ਦੀ ਸਮੁੱਚੀ ਵਿਰਾਸਤ ਦੇ ਜਸ਼ਨ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਅਕਾਦਮੀ ਵਲੋਂ ਇਸ ਮੌਕੇ ਅੰਮ੍ਰਿਤਸਰ ਦੀ ਇਤਿਹਾਸਕ, ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਕੇਂਦਰ ਵਿਚ ਰੱਖ ਕੇ ਸੈਮੀਨਾਰ, ਵਿਚਾਰ-ਚਰਚਾਵਾਂ, ਕਵੀ ਦਰਬਾਰ, ਸਾਹਿਤਕ ਗੋਸ਼ਟੀਆਂ, ਪੁਸਤਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀ 450 ਸਾਲਾ ਵਿਰਾਸਤੀ ਯਾਤਰਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪੇਸ਼ ਕਰਨ ਲਈ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਅਗਲੇ ਵਰ੍ਹੇ ਫਰਵਰੀ ਵਿਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵੀ ਕਰਵਾਈ ਜਾਵੇਗੀ, ਜਿਸ ਵਿਚ ਦੇਸ਼-ਵਿਦੇਸ਼ ਤੋਂ ਇਤਿਹਾਸਕਾਰਾਂ, ਸਾਹਿਤਕਾਰਾਂ, ਖੋਜਕਾਰਾਂ, ਕਲਾਕਾਰਾਂ ਅਤੇ ਵਿਦਵਾਨਾਂ ਨੂੰ ਸੱਦਾ ਦੇ ਕੇ ਅੰਮ੍ਰਿਤਸਰ ਦੀ ਵਿਰਾਸਤ ਦੇ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨਾਂ ਵਿਦਵਾਨਾਂ ਨੂੰ ‘ਅੰਮ੍ਰਿਤਸਰ ਦੇ ਇਤਿਹਾਸ, ਵਰਤਮਾਨ ਤੇ ਭਵਿੱਖ’ ਸਬੰਧੀ ਆਪਣੇ ਅਨੁਭਵ ਦੇ ਆਧਾਰ ’ਤੇ ਵਿਦਵਾਨਾਂ, ਸਾਹਿਤਕਾਰਾਂ ਤੇ ਇਤਿਹਾਸਕਾਰਾਂ ਤੇ ਵਿਦਵਾਨਾਂ, ਵਾਤਾਵਰਣ ਮਾਹਿਰਾਂ ਨੂੰ ਆਪਣੀਆਂ ਲਿਖਤਾਂ ਪੰਜਾਬੀ ਅਕਾਦਮੀ ਅੰਮ੍ਰਿਤਸਰ ਨੂੰ ਭੇਜਣ ਦੀ ਵੀ ਅਪੀਲ ਕੀਤੀ।
ਪਿਛਲੀ ਖ਼ਬਰ ਜਾਇਦਾਦੀ ਝਗੜੇ ਕਾਰਨ ਇਕ ਵਿਅਕਤੀ ਨੇ ਅੱਗ ਲਾ ਕੇ ਕੀਤੀ ਖੁਦਕੁਸ਼ੀ, ਭੈਣ ਤੇ ਜੀਜੇ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।