02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਾਸ਼-ਹੰਸ ਰਾਜ ਦੀ ਯਾਦਗਾਰ ’ਤੇ ਕੀਤਾ ਕਬਜ਼ਾ ਹਟਾਉਣ ਦੀ ਤਰਕਸ਼ੀਲਾਂ ਨੇ ਕੀਤੀ ਮੰਗ

ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸਥਾਨਕ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨਕਲਾਬੀ ਕਵੀ ਪਾਸ਼ ਅਤੇ ਉਸ ਦੇ ਸਾਥੀ ਹੰਸ ਰਾਜ ਦੀ ਯਾਦ ’ਚ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਉਸਾਰੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਦੇ ਦਰਵਾਜੇ ਅਤੇ ਤਾਲੇ ਤੋੜ ਕੇ ਕਥਿਤ ਕਬਜ਼ੇ ਦੀ ਨੀਅਤ ਨਾਲ ਜ਼ਬਰਦਸਤੀ ਲਗਾਏ ਗਏ ਝੂਲਿਆਂ ਅਤੇ ਓਪਨ ਜਿੰਮ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸਦਾ ਪੁਰਾਤਨ ਸਰੂਪ ਬਹਾਲ ਕਰਕੇ ਇਸਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦਿੱਤਾ ਜਾਵੇ। ਇਸ ਸੰਬੰਧੀ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਸੁਖਵਿੰਦਰ ਬਾਗਪੁਰ, ਸੁਮੀਤ ਅੰਮ੍ਰਿਤਸਰ ਅਤੇ ਜੋਗਿੰਦਰ ਕੁੱਲੇਵਾਲ ਨੇ ਇਕ ਬਿਆਨ ਰਾਹੀਂ ਕਿਹਾ ਕਿ ਸ਼ਹੀਦ ਪਾਸ਼-ਹੰਸ ਰਾਜ ਯਾਦਗਾਰੀ ਕਮੇਟੀ ਅਤੇ ਸਮੂਹ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕੇ ਦੀ ਵਿਧਾਇਕ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਨਾ ਤਾਂ ਉਸ ਕੰਪਲੈਕਸ ’ਚੋਂ ਝੂਟੇ ਹਟਾਏ ਗਏ ਹਨ ਅਤੇ ਨਾ ਹੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਨਤੀਜੇ ਵਜੋਂ ਪਾਸ਼ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਕਿਰਤੀ ਲੋਕਾਂ, ਕਮੇਟੀ ਆਗੂਆਂ ਅਤੇ ਜਨਤਕ ਜਥੇਬੰਦੀਆਂ ’ਚ ਵੱਡੇ ਪੱਧਰ ’ਤੇ ਰੋਸ ਫੈਲ ਰਿਹਾ ਹੈ।

ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਸਥਾਨਕ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨਕਲਾਬੀ ਕਵੀ ਪਾਸ਼ ਅਤੇ ਉਸ ਦੇ ਸਾਥੀ ਹੰਸ ਰਾਜ ਦੀ ਯਾਦ ’ਚ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਉਸਾਰੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਦੇ ਦਰਵਾਜੇ ਅਤੇ ਤਾਲੇ ਤੋੜ ਕੇ ਕਥਿਤ ਕਬਜ਼ੇ ਦੀ ਨੀਅਤ ਨਾਲ ਜ਼ਬਰਦਸਤੀ ਲਗਾਏ ਗਏ ਝੂਲਿਆਂ ਅਤੇ ਓਪਨ ਜਿੰਮ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਸਦਾ ਪੁਰਾਤਨ ਸਰੂਪ ਬਹਾਲ ਕਰਕੇ ਇਸਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦਿੱਤਾ ਜਾਵੇ। ਇਸ ਸੰਬੰਧੀ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਸੁਖਵਿੰਦਰ ਬਾਗਪੁਰ, ਸੁਮੀਤ ਅੰਮ੍ਰਿਤਸਰ ਅਤੇ ਜੋਗਿੰਦਰ ਕੁੱਲੇਵਾਲ ਨੇ ਇਕ ਬਿਆਨ ਰਾਹੀਂ ਕਿਹਾ ਕਿ ਸ਼ਹੀਦ ਪਾਸ਼-ਹੰਸ ਰਾਜ ਯਾਦਗਾਰੀ ਕਮੇਟੀ ਅਤੇ ਸਮੂਹ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕੇ ਦੀ ਵਿਧਾਇਕ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਨਾ ਤਾਂ ਉਸ ਕੰਪਲੈਕਸ ’ਚੋਂ ਝੂਟੇ ਹਟਾਏ ਗਏ ਹਨ ਅਤੇ ਨਾ ਹੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਨਤੀਜੇ ਵਜੋਂ ਪਾਸ਼ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਕਿਰਤੀ ਲੋਕਾਂ, ਕਮੇਟੀ ਆਗੂਆਂ ਅਤੇ ਜਨਤਕ ਜਥੇਬੰਦੀਆਂ ’ਚ ਵੱਡੇ ਪੱਧਰ ’ਤੇ ਰੋਸ ਫੈਲ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਕਥਿਤ ਨਾਜਾਇਜ਼ ਕਬਜ਼ਾ ਹਟਾਉਣ ਲਈ ਸਮੇਂ ਸਿਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਣ ਵਾਲੇ ਇਨਕਲਾਬੀ ਸਭਿਆਚਾਰਕ ਸਮਾਗਮ ਮੌਕੇ ਕਿਸੇ ਵਿਵਾਦ ਲਈ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਪਿਛਲੀ ਖ਼ਬਰ ਜ਼ਹਿਰੀਲੇ ਦੁੱਧ-ਪਨੀਰ ਦੀ ਵਿਕਰੀ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸ਼ਟਰੇਸ਼ਨ ਸ਼ੁਰੂ : ਵਧੀਕ ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।