ਸਿਹਤ ਵਿਭਾਗ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ’ਚ ਕਰ ਰਿਹਾ ਦਵਾਈਆਂ ਦਾ ਛਿੜਕਾਅ - ਸਿਵਲ ਸਰਜਨ
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)-ਡੇਂਗੂ ਜਾਰੂਕਤਾ ਮੁਹਿੰਮ ਤਹਿਤ ਅੱਜ ਸ਼ਹਿਰ ਭਰ ਦੇ ਸਰਕਾਰੀ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਛਿੜਕਾਅ ਕੀਤਾ ਅਤੇ ਵਿਦਿਆਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤਿਵਿਧਿਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਪ੍ਰੋਗਰਾਮ ’ਚ ਸਿਵਲ ਸਰਜਨ ਡਾ.
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)-ਡੇਂਗੂ ਜਾਰੂਕਤਾ ਮੁਹਿੰਮ ਤਹਿਤ ਅੱਜ ਸ਼ਹਿਰ ਭਰ ਦੇ ਸਰਕਾਰੀ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਛਿੜਕਾਅ ਕੀਤਾ ਅਤੇ ਵਿਦਿਆਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਗਤਿਵਿਧਿਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਪ੍ਰੋਗਰਾਮ ’ਚ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਉੱਥੇ ਮੱਛਰਾਂ ਦੀ ਪੈਦਾਵਾਰ ਵੀ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰੇ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ’ਤੇ ਪਏ ਨਿਕੰਮੇ ਸਾਮਾਨ ਅਤੇ ਹੋਰ ਬਰਤਨਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ, ਕਿਉਂਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਹੈ। ਇਸ ਤੋਂ ਇਲਾਵਾ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇਕ ਵਾਇਰਲ ਬਿਮਾਰੀ ਹੈ, ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਸ ਦੇ ਮੁੱਖ ਲੱਛਣਾਂ ਵਿਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿਚੋਂ ਖੂਨ ਆਉਣਾ ਸ਼ਾਮਿਲ ਹਨ । ਇਸ ਮੌਕੇ ਐੱਮ.ਈ.ਆਈ.ਓ. ਅਮਰਦੀਪ ਸਿੰਘ, ਸਹਾਇਕ ਮਲੇਰੀਆ ਅਫਸਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਐੱਸ. ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਮਲਟੀਪਰਪਜ ਹੈਲਥ ਵਰਕਰ ਕੁਲਦੀਪ ਸਿੰਘ, ਰਣਜੋਧ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।