ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦਾ ਨੌਜਵਾਨ ਪੰਜ ਮਹੀਨਿਆਂ ਤੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ
ਸੁਲਤਾਨਵਿੰਡ, 3 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੇ ਵਸਨੀਕ ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ ਨੇ ਆਪਣੇ ਲਾਪਤਾ ਹੋਏ ਲੜਕੇ ਅਜੇਪਾਲ ਸਿੰਘ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਤੋਂ ਵੀ ਮਦਦ ਦੀ ਗੁਹਾਰ ਲਗਾਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਜੇਪਾਲ ਸਿੰਘ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਲਾਪਤਾ ਹੈ।
ਅਜੀਤ ਡੈਸਕ
04-09-2026