ਖ਼ਾਲਸਾ ’ਵਰਸਿਟੀ ਵਲੋਂ ‘ਸਿੰਗਲ-ਯੂਜ਼ ਪਲਾਸਟਿਕ ਦੇ ਬਦਲ : ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਭਾਸ਼ਣ ਕਰਵਾਇਆ
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਸਿੰਗਲ-ਯੂਜ਼ ਪਲਾਸਟਿਕ ਦੇ ਬਦਲ : ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ.
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਸਿੰਗਲ-ਯੂਜ਼ ਪਲਾਸਟਿਕ ਦੇ ਬਦਲ : ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਪਰਿਆਵਰਨ ਸਰੰਕਸ਼ਣ ਗਤੀਵਿਧੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿੰਗਲ-ਯੂਜ਼ ਪਲਾਸਟਿਕ ਕਾਰਨ ਪੈਦਾ ਹੋ ਰਹੇ ਵਾਤਾਵਰਣ ਖ਼ਤਰੇ, ਇਸ ਦੀ ਵਿਆਪਕ ਵਰਤੋਂ, ਨਿਪਟਾਰੇ ਅਤੇ ਰੀਸਾਈਕਲਿੰਗ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਟਿਕਾਊ ਬਦਲਾਂ ਦੀ ਤੁਰੰਤ ਲੋੜ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਪਲਾਸਟਿਕ ਦੀ ਖਪਤ ਘਟਾਉਣ ਅਤੇ ਵਿਹਾਰਕ ਤੇ ਟਿਕਾਊ ਬਦਲਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਖ਼ਾਲਸਾ ’ਵਰਸਿਟੀ ਦੇ ਫੈਕਲਟੀ ਆਫ਼ ਲੀਗਲ ਸਾਇੰਸਿਜ਼ , ਡੀਨ ਪ੍ਰੋ. (ਡਾ.) ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੌਰਾਨ ਬੁਲਾਰਿਆਂ ਨੇ ਸਾਂਝੇ ਤੌਰ ’ਤੇ ਸਿੰਗਲ-ਯੂਜ਼ ਪਲਾਸਟਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਜ਼ਿੰਮੇਵਾਰ ਉਤਪਾਦਨ ਤੇ ਖਪਤ, ਤਕਨੀਕੀ ਨਵੀਨਤਾ, ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਵਾਤਾਵਰਣ-ਪੱਖੀ ਬਦਲਾਂ ਨੂੰ ਵੱਧ ਤੋਂ ਵੱਧ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵੀ ਸਨਮਾਨਿਤ ਕੀਤਾ। ਸਕੂਲ ਆਫ਼ ਲਾਅ ਦੀ ਮੁਖੀ ਡਾ. ਗੁਨੀਸ਼ਾ ਸਲੂਜਾ ਨੇ ਵਿਸ਼ੇਸ਼ ਮਹਿਮਾਨਾਂ, ਯੂਨੀਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਸਬੰਧੀ ਧੰਨਵਾਦ ਕੀਤਾ। ਜਦਕਿ ਇਸ ਦਾ ਤਾਲਮੇਲ ਡਾ. ਪਵਨਦੀਪ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਪੂਰਨਿਮਾ ਖੰਨਾ, ਡਾ. ਗੁਰਜਿੰਦਰ ਕੌਰ, ਡਾ. ਰੇਨੂ ਸੈਣੀ, ਡਾ. ਉਤਕਰਸ਼ ਸੇਠ, ਡਾ. ਅਨੀਤਾ ਸ਼ਰਮਾ ਅਤੇ ਪੀ.ਐੱਨ. ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।