06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਜਨਮ ਅਸ਼ਟਮੀ ਮੌਕੇ ਮੰਦਰ ’ਚ ਕੀਤੀ ਪੂਜਾ

ਅੰਮ੍ਰਿਤਸਰ, 5 ਸਤੰਬਰ (ਰੇਸ਼ਮ ਸਿੰਘ)-ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਇਥੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਹਲਕਾ ਪੂਰਬੀ ਦੇ ਸ਼ਰਧਾਲੂਆਂ ਨਾਲ ਮਿਲ ਕੇ ਵੱਖ-ਵੱਖ ਮੰਦਰਾਂ ਵਿੱਚ ਮਨਾਇਆ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ।

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਰੇਸ਼ਮ ਸਿੰਘ)-ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਇਥੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਹਲਕਾ ਪੂਰਬੀ ਦੇ ਸ਼ਰਧਾਲੂਆਂ ਨਾਲ ਮਿਲ ਕੇ ਵੱਖ-ਵੱਖ ਮੰਦਰਾਂ ਵਿੱਚ ਮਨਾਇਆ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਦਿਨੇਸ਼ ਬੱਸੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਏ ਅਤੇ ਸ਼ਰਧਾਲੂਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ ਅਤੇ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੇ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵੰਸ਼ ਬੱਸੀ, ਹਲਕਾ ਪੂਰਬੀ ਦੇ ਯੂਥ ਕਾਂਗਰਸ ਪ੍ਰਧਾਨ ਯੁਵਰਾਜ ਮਜੀਠੀਆ, ਕਿਸਾਨ ਸੈੱਲ ਦੇ ਪ੍ਰਧਾਨ ਜਤਿੰਦਰ ਰਾਣਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਕਰਵਾਇਆ ਅਗਲੀ ਖ਼ਬਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਸੰਗਤ ਤੇ ਸੇਵਾਦਾਰਾਂ ਲਈ ਜਾਰੀ ਕੀਤਾ ਨਵਾਂ ਟਰੈਫਿਕ ਰੂਟ -

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।