ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ
ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ): ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ,ਪਿੰਡ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਹਪੂਰਨ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਇਕਬਾਲ ਸਿੰਘ ਸ਼ੈਰੀ, ਸ਼੍ਰੀਮਤੀ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਇਕ ਵਿਸ਼ੇਸ਼ ਸਰਪ੍ਰਾਈਜ਼ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ): ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ,ਪਿੰਡ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਹਪੂਰਨ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਇਕਬਾਲ ਸਿੰਘ ਸ਼ੈਰੀ, ਸ਼੍ਰੀਮਤੀ ਹਰਸੋਹਿਨ ਕੌਰ ਸਰਕਾਰੀਆ, ਸਵਰਾਜ ਸਿੰਘ ਸ਼ਾਮ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਇਕ ਵਿਸ਼ੇਸ਼ ਸਰਪ੍ਰਾਈਜ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਨੂੰ ਮੁੱਖ ਰੱਖਦਿਆਂ ਅਰਵਿੰਦਰ ਕੌਰ, ਮਨਿੰਦਰ ਕੌਰ, ਹਰਮੀਤ ਕੌਰ, ਨਵਨੀਤ ਕੌਰ ਅਤੇ ਤੇਜਿੰਦਰਬੀਰ ਸਿੰਘ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਆਪਣੀ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਸਕੂਲ ਦੀਆਂ ਸੇਵਾਵਾਂ ਵਿਚ ਯੋਗਦਾਨ ਪਾਉਣ ਲਈ ਸੁਖਵੰਤ ਕੌਰ ਨੂੰ ‘ਬੈਸਟ ਨਾਨ-ਟੀਚਿੰਗ ਸਟਾਫ਼ ਐਵਾਰਡ’ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਕੂਲ ਮੈਂਬਰ ਇੰਚਾਰਜਾਂ ਅਤੇ ਪ੍ਰਿੰਸੀਪਲ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਨੇ ਸਕੂਲ ਦੇ ਸਮੂਹ ਸਟਾਫ਼ ਵਿਚ ਨਵਾਂ ਜੋਸ਼, ਉਤਸ਼ਾਹ, ਆਪਸੀ ਸਾਂਝ ਅਤੇ ਏਕਤਾ ਦੀ ਭਾਵਨਾ ਪੈਦਾ ਕੀਤੀ।