ਸਚਿਨ ਪਾਇਲਟ ਨੂੰ ਪੰਜਾਬ ਮਸਲਿਆਂ ਦਾ ਇੰਚਾਰਜ ਨਿਯੁਕਤ ਕਰਨ ’ਤੇ ਕਰਨ ਬੁਰਜ ਨੇ ਕੀਤਾ ਸਵਾਗਤ
ਝਬਾਲ, 6 ਸਤੰਬਰ (ਸੁਖਦੇਵ ਸਿੰਘ)-ਕਾਂਗਰਸ ਹਾਈ ਕਮਾਂਡ ਵੱਲੋਂ ਜਥੇਬੰਦਕ ਫੇਰਬਦਲ ਕਰਦਿਆਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਕਾਂਗਰਸ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ, ਮਜ਼ਬੂਤੀ ਅਤੇ ਊਰਜਾ ਮਿਲੇਗੀ।
ਝਬਾਲ, 6 ਸਤੰਬਰ (ਸੁਖਦੇਵ ਸਿੰਘ)-ਕਾਂਗਰਸ ਹਾਈ ਕਮਾਂਡ ਵੱਲੋਂ ਜਥੇਬੰਦਕ ਫੇਰਬਦਲ ਕਰਦਿਆਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਕਾਂਗਰਸ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ, ਮਜ਼ਬੂਤੀ ਅਤੇ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਦੂਰਅੰਦੇਸ਼ੀ ਅਤੇ ਜੁਝਾਰੂ ਆਗੂ ਹਨ, ਜਿਨ੍ਹਾਂ ਨੇ ਰਾਜਸਥਾਨ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਤਜ਼ਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਕਾਂਗਰਸ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿਚ ਹੋਰ ਮਜ਼ਬੂਤ ਹੋਵੇਗੀ। ਕਰਨ ਬੁਰਜ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਨਵੇਂ ਇੰਚਾਰਜ ਦੀ ਅਗਵਾਈ ਹੇਠ ਇਸ ਸੰਘਰਸ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।