07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੂੰਹ ਵਿਚ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ — ਡਾ. ਰੰਧਾਵਾ

ਮਾਨਾਂਵਾਲਾ, 6 ਸਤੰਬਰ (ਗੁਰਦੀਪ ਸਿੰਘ ਨਾਗੀ)—ਵਾਰ-ਵਾਰ ਮੂੰਹ ਵਿਚ ਹੋਣ ਵਾਲੇ ਅਲਸਰ (ਛਾਲਿਆਂ) ਨੂੰ ਓਰਲ ਅਲਸਰ ਜਾਂ ਮਾਊਥ ਅਲਸਰ ਕਹਿੰਦੇ ਹਨ। ਇਹ ਮੂੰਹ ਵਿਚ ਜੀਭ, ਤਾਲੂ, ਬੁੱਲਾਂ ਦੇ ਅੰਦਰ, ਗੱਲਾਂ ਦੇ ਅੰਦਰਲੇ ਪਾਸੇ, ਮਸੂੜਿਆਂ ਉੱਪਰ ਆਦਿ ਥਾਵਾਂ ’ਤੇ ਕਿਤੇ ਵੀ ਹੋ ਸਕਦੇ ਹਨ, ਜੋ ਬਹੁਤ ਦਰਦ ਕਰਦੇ ਹਨ ਅਤੇ ਮਰੀਜ਼ ਨੂੰ ਖਾਣ-ਪੀਣ ਵਿਚ ਵੀ ਦਿੱਕਤ ਕਰਦੇ ਹਨ, ਜਿਸ ਕਰਕੇ ਮੂੰਹ ਵਿਚ ਵਾਰ ਵਾਰ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਈ.ਐਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ। ਤਸਵੀਰ: ਗੁਰਦੀਪ ਸਿੰਘ ਨਾਗੀ । 07-09-2026
ਮਾਨਾਂਵਾਲਾ, 6 ਸਤੰਬਰ (ਗੁਰਦੀਪ ਸਿੰਘ ਨਾਗੀ)—ਵਾਰ-ਵਾਰ ਮੂੰਹ ਵਿਚ ਹੋਣ ਵਾਲੇ ਅਲਸਰ (ਛਾਲਿਆਂ) ਨੂੰ ਓਰਲ ਅਲਸਰ ਜਾਂ ਮਾਊਥ ਅਲਸਰ ਕਹਿੰਦੇ ਹਨ। ਇਹ ਮੂੰਹ ਵਿਚ ਜੀਭ, ਤਾਲੂ, ਬੁੱਲਾਂ ਦੇ ਅੰਦਰ, ਗੱਲਾਂ ਦੇ ਅੰਦਰਲੇ ਪਾਸੇ, ਮਸੂੜਿਆਂ ਉੱਪਰ ਆਦਿ ਥਾਵਾਂ ’ਤੇ ਕਿਤੇ ਵੀ ਹੋ ਸਕਦੇ ਹਨ, ਜੋ ਬਹੁਤ ਦਰਦ ਕਰਦੇ ਹਨ ਅਤੇ ਮਰੀਜ਼ ਨੂੰ ਖਾਣ-ਪੀਣ ਵਿਚ ਵੀ ਦਿੱਕਤ ਕਰਦੇ ਹਨ, ਜਿਸ ਕਰਕੇ ਮੂੰਹ ਵਿਚ ਵਾਰ ਵਾਰ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਇਹ ਪ੍ਰਗਟਾਵਾ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਗੁਰਸ਼ੇਰ ਹਸਪਤਾਲ ਨਜਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੂੰਹ ਵਿਚ ਹੋਣ ਵਾਲੇ ਛਾਲੇ ਕਈ ਕਿਸਮ ਦੇ ਹੁੰਦੇ ਹਨ, ਜਿਵੇਂ ਕਿ ਐਪਥਸ ਅਲਸਰ, ਲਿਉਕਪਲੇਕੀਆ, ਐਰੀਥਰੋਪਲੇਕੀਆ, ਲਾਈਕਨ ਪਲੇਨਸ, ਉਰਲ ਥਰਸ਼, ਮਾਊਥ ਕੈਂਸਰ ਆਦਿ। ਉਨ੍ਹਾਂ ਦੱਸਿਆ ਕਿ ਅਲਸਰ ਤੋਂ ਬਚਣ ਲਈ ਸਾਨੂੰ ਜ਼ਿਆਦਾ ਪਾਣੀ ਪੀਣਾ ਚਾਹੀਦੀ ਹੈ, ਮੂੰਹ ਅਤੇ ਦੰਦਾਂ ਨੂੰ ਬੁਰਸ਼ ਅਤੇ ਚੂਲੀ ਨਾਲ ਸਾਫ਼ ਰੱਖਣਾ ਚਾਹੀਦਾ ਹੈ, ਮਸਾਲੇਦਾਰ ਭੋਜਨ ਅਤੇ ਜੰਕ ਫੂਡ ਬੰਦ ਕਰਨਾ ਚਾਹੀਦਾ ਹੈ, ਅਲਸਰ ਦੀ ਤੁਰੰਤ ਜਾਂਚ ਕਰਵਾਈ ਜਾਵੇ ਤਾਂ ਜੋ ਬੀਮਾਰੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਐੱਸ ਜੀ ਠਾਕੁਰ ਸਿੰਘ ਦਾ ਆਰਟ ਗੈਲਰੀ ’ਚ 127ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਲੰਬਿਤ ਮਾਮਲਿਆਂ ਦੇ ਹੱਲ ਲਈ ਮੋਰਚਾ ਅੱਠਵੇਂ ਦਿਨ ਵੀ ਜਾਰੀ ਛੁੱਟੀ ਵਾਲੇ ਦਿਨ ਵੀ ਕਿਸਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।