08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗ੍ਰੈਂਡ ਐਵੀਨਿਊ ਸੁਲਤਾਨਵਿੰਡ ਵਿਖੇ 200 ਕਿਲੋਵਾਟ ਦਾ ਟਰਾਂਸਫਾਰਮਰ ਚਾਲੂ ਨਾ ਹੋਣ ਕਾਰਨ ਇਲਾਕਾ ਵਾਸੀਆਂ ਵਲੋਂ ਬਿਜਲੀ ਵਿਭਾਗ ਦਾ ਪਿੱਟ ਸਿਆਪਾ

ਸੁਲਤਾਨਵਿੰਡ, 7 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਅਧੀਨ ਪੈਂਦੀ ਗ੍ਰੈਂਡ ਐਵੀਨਿਊ ਵਿਖੇ ਪਿਛਲੇ ਕਰੀਬ 20 ਦਿਨਾਂ ਤੋਂ 200 ਕਿਲੋਵਾਟ ਦਾ ਨਵਾਂ ਲਗਾਇਆ ਗਿਆ ਟਰਾਂਸਫਾਰਮਰ ਚਾਲੂ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਗੁੱਸੇ ਵਿਚ ਆਏ ਇਲਾਕਾ ਵਾਸੀਆਂ ਵਲੋਂ ਬਿਜਲੀ ਵਿਭਾਗ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ ਗਿਆ।

ਅਜੀਤ ਡੈਸਕ 08-09-2026
ਸੁਲਤਾਨਵਿੰਡ, 7 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਅਧੀਨ ਪੈਂਦੀ ਗ੍ਰੈਂਡ ਐਵੀਨਿਊ ਵਿਖੇ ਪਿਛਲੇ ਕਰੀਬ 20 ਦਿਨਾਂ ਤੋਂ 200 ਕਿਲੋਵਾਟ ਦਾ ਨਵਾਂ ਲਗਾਇਆ ਗਿਆ ਟਰਾਂਸਫਾਰਮਰ ਚਾਲੂ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਗੁੱਸੇ ਵਿਚ ਆਏ ਇਲਾਕਾ ਵਾਸੀਆਂ ਵਲੋਂ ਬਿਜਲੀ ਵਿਭਾਗ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ ਗਿਆ। ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਟਰਾਂਸਫਾਰਮਰ ਲਗਾਏ ਨੂੰ ਕਈ ਦਿਨ ਬੀਤ ਚੁੱਕੇ ਹਨ, ਪਰ ਇਸ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਸਬੰਧੀ ਜਦੋਂ ਵੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਹਰ ਵਾਰ ਜਲਦ ਟਰਾਂਸਫਾਰਮਰ ਚਾਲੂ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ 20 ਦਿਨ ਬੀਤ ਜਾਣ ਦੇ ਬਾਵਜੂਦ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਐਸ.ਡੀ.ਓ. ਬਲਜੀਤ ਸਿੰਘ ਵਲੋਂ ਪਿਛਲੇ 20 ਦਿਨਾਂ ਤੋਂ ਉਨ੍ਹਾਂ ਨੂੰ ਲਗਾਤਾਰ ਭਰੋਸੇ ਦਿੱਤੇ ਜਾ ਰਹੇ ਹਨ, ਪਰ ਟਰਾਂਸਫਾਰਮਰ ਚਾਲੂ ਨਹੀਂ ਕੀਤਾ ਗਿਆ। ਇਸ ਕਾਰਨ ਲੋਕਾਂ ਵਿਚ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 200 ਕਿਲੋਵਾਟ ਦੇ ਟਰਾਂਸਫਾਰਮਰ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਆ ਰਹੀ ਬਿਜਲੀ ਸਬੰਧੀ ਸਮੱਸਿਆ ਤੋਂ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਟਰਾਂਸਫਾਰਮਰ ਨੂੰ ਚਾਲੂ ਨਾ ਕੀਤਾ ਗਿਆ ਤਾਂ ਉਹ ਵਿਭਾਗ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਜਦੋ ਇਸ ਸਬੰਧੀ ਐੱਸ ਡੀ ਓ ਬਲਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੰਮ ਜਾਰੀ ਹੈ ਛੇਤੀ ਇਲਾਕਾ ਵਾਸੀਆਂ ਨੂੰ ਬਿਜਲੀ ਦੀ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਬੀਬੀ ਮਨਜੀਤ ਕੌਰ, ਦਰਸ਼ਨ ਕੌਰ, ਸਤਨਾਮ ਕੌਰ, ਕੁਲਵਿੰਦਰ ਕੌਰ, ਸਰਬਜੀਤ ਕੌਰ, ਪ੍ਰਮਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਸੁਖਵੰਤ ਕੌਰ, ਸਰਬਜੀਤ ਕੌਰ, ਗੁਰਦੀਸ਼ ਕੌਰ, ਰਮਾ ਭਾਟੀਆ, ਪ੍ਰਮਜੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਡਾ. ਸੁਪਿੰਦਰ ਸਿੰਘ ਢਿੱਲੋਂ, ਮਦਨ ਸਿੰਘ, ਜਸਵੰਤ ਸਿੰਘ, ਲਖਬੀਰ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ ਅਗਲੀ ਖ਼ਬਰ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਮੁੱਖ ਮੰਤਰੀ ਰਿਹਾਇਸ਼ ਘੇਰਨ ਲਈ ਵਿੱਢੀ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।