11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅੰਮ੍ਰਿਤਸਰ ’ ਚ 2 ਪਾਕਿਸਤਾਨੀ ਏ . ਕੇ .-47 ਰਾਈਫਲਾਂ ਤੇ 50 ਜ਼ਿੰਦਾ ਕਾਰਤੂਸਾਂ ਸਮੇਤ 3 ਕਾਬੂ

ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ. ਕੇ.

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੋਈਆਂ ਏ.ਕੇ. 47 ਪਾਕਿਸਤਾਨ ਦੀਆਂ ਬਣੀਆਂ ਹੋਈਆਂ ਹਨ । ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕੀਤਾ, ਜਿਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ ਜਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇਕ ਹਥਿਆਰ ਤਸਕਰ ਦੇ ਸੰਪਰਕ ’ਚ ਸਨ। (ਸੀ.ਪੀ.) ਗਿੱਲ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਅਗਲੇਰੀ ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਿਲ ਕੀਤੇ ਗਏ ਸਨ । ਉਨ੍ਹਾਂ ਦੇ ਖੁਲਾਸੇ ਦੇ ਆਧਾਰ ’ਤੇ ਗੁਰਜੰਟ ਸਿੰਘ ਨੂੰ ਮਾਮਲੇ ’ਚ ਨਾਮਜ਼ਦ ਕਰਕੇ ਪੁਲਿਸ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ । ਇਸ ਮੌਕੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਡੀ.ਸੀ.ਪੀ ਅਪਰੇਸ਼ਨ ਜੁਗਰਾਜ ਸਿੰਘ, ਏ.ਡੀ.ਸੀ.ਪੀ. ਜਯੰਤ ਪੁਰੀ ਆਦਿ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਯੂ. ਦੀ ਜਿੱਤ ਪੰਜਾਬ ਦੇ ਨੌਜਵਾਨਾਂ ਦੇ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ – ਅਕਸ਼ੈ ਸ਼ਰਮਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਡੀਐਸਪੀ ਮਜੀਠਾ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।