12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੇਅਦਬੀ ਦੇ ਵਿਰੋਧ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁਲ ’ਤੇ ਚੱਕਾ ਜਾਮ * ਟ੍ਰੈਫਿਕ ਵਿਵਸਥਾ ਵਿਗੜਣ ਨਾਲ ਲੋਕਾਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ

ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਅੱਜ ਅੰਮ੍ਰਿਤਸਰ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁੱਲ ’ਤੇ ਚੱਕਾ ਜਾਮ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।

ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਭੰਡਾਰੀ ਪੁੱਲ ’ਤੇ ਚੱਕਾ ਜਾਮ ਕਰਦੇ ਹੋਏ ਵਾਲਮੀਕਿ ਭਾਈਚਾਰੇ ਦੇ ਆਗੂ ਅਤੇ ਵਾਹਨ ਚਾਲਕਾਂ ਨੂੰ ਰੋਕਦੀ ਹੋਈ ਪੁਲਿਸ। ਤਸਵੀਰਾਂ : ਹਰਜੀਤ ਸਿੰਘ 12-09-2026
ਅੰਮ੍ਰਿਤਸਰ, 11 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਅੱਜ ਅੰਮ੍ਰਿਤਸਰ ’ਚ ਵਾਲਮੀਕਿ ਭਾਈਚਾਰੇ ਵਲੋਂ ਭੰਡਾਰੀ ਪੁੱਲ ’ਤੇ ਚੱਕਾ ਜਾਮ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਸ਼ਹਿਰ ਦੀ ਟਰੈਫਿਕ ਵਿਵਸਥਾ ਵਿਗੜਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਵਾਲਮੀਕਿ ਭਾਈਚਾਰੇ ਵਲੋਂ ਸਥਾਨਕ ਭੰਡਾਰੀ ਪੁੱਲ ’ਤੇ ਸਵੇਰੇ 10 ਤੋਂ 1 ਵਜੇ ਤੱਕ ਚੱਕਾ ਜਾਮ ਦਾ ਸੱਦਾ ਦਿੱਤਾ ਸੀ। ਉਕਤ ਭਾਈਚਾਰੇ ਦੇ ਆਗੂਆਂ ਨੇ ਅੱਜ ਕਰੀਬ 10:30 ਵਜੇ ਭੰਡਾਰੀ ਪੁੱਲ ’ਤੇ ਟਰੈਫਿਕ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਟਰੈਫਿਕ ਵਿਵਸਥਾ ’ਚ ਭਾਰੀ ਵਿਘਣ ਪਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਲਗਾਈ ਗਈ ਸੀ। ਪੁਲਿਸ ਨੇ ਵੀ ਬੈਰੀਕੇਟ ਲਗਾ ਕੇ ਵਾਹਨ ਚਾਲਕਾਂ ਨੂੰ ਅੱਗੇ ਜਾਣ ਤੋਂ ਰੋਕਣ ਦੀ ਕੋਸ਼ਿਸ ਕੀਤੀ ਗਈ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਨੂੰ ਕੱਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਅੰਮ੍ਰਿਤਸਰ ਬੰਦ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਦੁਕਾਨ ’ ਚ ਲੱਗੀ ਅੱਗ , ਦੋ ਵਾਹਨ ਸੜੇ ਅਗਲੀ ਖ਼ਬਰ ਅੰਮ੍ਰਿਤਸਰ ’ਚ ਬੈਂਕ ਕਰਮਚਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ, 5 ਦਿਨਾਂ ਵਰਕਿੰਗ ਲਾਗੂ ਕਰਨ ਦੀ ਮੰਗ ਹੜਤਾਲ ਦੌਰਾਨ ਗਾਹਕਾਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।