13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਸਾਬਕਾ ਪ੍ਰੈਕਟਿਸਿੰਗ ਵਕੀਲ ਅਤੇ ਸਮਾਜ ਸੇਵੀ ਸ੍ਰੀ ਵਿਜੈ ਸਿੰਘ ਨੇ ਮੁੱਖ ਮਹਿਮਾਨ ਅਤੇ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਦੇ ਸਮਾਜ ਸੇਵੀ ਬੇਟੇ ਮਨਰਾਜ ਸਿੰਘ ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਸਾਬਕਾ ਪ੍ਰੈਕਟਿਸਿੰਗ ਵਕੀਲ ਅਤੇ ਸਮਾਜ ਸੇਵੀ ਸ੍ਰੀ ਵਿਜੈ ਸਿੰਘ ਨੇ ਮੁੱਖ ਮਹਿਮਾਨ ਅਤੇ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਦੇ ਸਮਾਜ ਸੇਵੀ ਬੇਟੇ ਮਨਰਾਜ ਸਿੰਘ ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਕਤ ਵਿਸ਼ੇ ’ਤੇ ਸੰਬੋਧਨ ਕਰਦਿਆਂ ਸ੍ਰੀ ਵਿਜੈ ਸਿੰਘ ਨੇ ਭਾਰਤੀ ਸੰਵਿਧਾਨ ਨੂੰ ਦੇਸ਼ ਦੇ ਲੋਕਤੰਤਰ ਦੀ ਨੀਂਹ ਕਰਾਰ ਦਿੰਦਿਆਂ ਇਸ ਦੀ ਮਹੱਤਤਾ ’ਤੇ ਚਾਨਣਾ ਪਾਇਆ ਤੇ ਕਿਹਾ ਕਿ ਸੰਵਿਧਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਇਨਸਾਫ਼, ਆਜ਼ਾਦੀ, ਸਮਾਨਤਾ ਅਤੇ ਮੌਲਿਕ ਅਧਿਕਾਰਾਂ ਨੂੰ ਯਕੀਨੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤੀ ਸੰਵਿਧਾਨ ਦੇ ਨਿਰਮਾਣ ’ਚ ਸਰਦਾਰ ਵੱਲਭ ਭਾਈ ਪਟੇਲ ਦੇ ਮਹੱਤਵਪੂਰਨ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੀ ਅਗਵਾਈ, ਦੂਰਦਰਸ਼ੀ ਸੋਚ ਅਤੇ ਰਾਸ਼ਟਰੀ ਏਕਤਾ ਲਈ ਉਨ੍ਹਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਸੈਮੀਨਾਰ ਦੌਰਾਨ ਮਨਰਾਜ ਛੀਨਾ, ਸਿਧਾਂਤ ਸ਼ਰਮਾ ਅਤੇ ਈਸ਼ਾਨ ਨੇ ਵੀ ਵਿਸ਼ੇ ’ਤੇ ਸੰਬੰਧੀ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਾਈਬਰ ਬੁਲਿੰਗ ਦੇ ਮੁੱਦੇ ’ਤੇ ਨਾਟਕ ਦਾ ਵੀ ਮੰਚਨ ਕੀਤਾ ਗਿਆ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ : 977 ਵੋਟਾਂ ਦੇ ਫਰਕ ਨਾਲ ਐਡਵੋਕੇਟ ਪਨੇਸਰ ਨੂੰ ਮਿਲੀ ਵੱਡੀ ਜਿੱਤ ਅਗਲੀ ਖ਼ਬਰ ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਵੱਖ-ਵੱਖ ਬੂਟਿਆਂ ਦੀਆਂ ਕਿਸਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਬਾਰੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।